27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਲੋਕ ਵੱਧ ਤੋਂ ਵੱਧ ਸਹੂਲਤਾਂ ਪ੍ਰਾਪਤ ਕਰਨ ਲਈ ਸਹਿਕਾਰੀ ਸਭਾਵਾਂ ਨਾਲ ਜੁੜਣ-ਡਾ. ਜਗਜੀਤ ਸਿੰਘ

Ad Position 21
No active advertisement
ਅਜੀਤ ਡੈਸਕ 05-06-2025
ਕਪੂਰਥਲਾ, 4 ਜੂਨ (ਵਿ.ਪ੍ਰ.)-ਦੀ ਭੁੱਲਾਰਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੇ ਦਫ਼ਤਰ 'ਚ ਫਸਲੀਵਿਭਿੰਨਤਾ ਤਹਿਤ ਅੰਤਰਰਾਸ਼ਟਰੀ ਸਹਿਕਾਰਤਾ ਸਾਲ ਤੇ ਪਰਾਲੀ ਨਾ ਸਾੜਨ ਸਬੰਧੀ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਕੈਂਪ ਲਗਾਇਆ ਗਿਆ | ਜਿਸ 'ਚ ਡਾ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਨੇ ਸਹਿਕਾਰਤਾ ਲਹਿਰ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਤੈਅ ਕੀਤੇ ਗਏ ਸਫ਼ਰ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਲਈ ਸਹਿਕਾਰੀ ਸਭਾਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ | ਸਮਾਗਮ ਨੂੰ ਸਹਾਇਕ ਰਜਿਸਟਰਾਰ ਸੀਮਾ ਰਾਣੀ, ਇੰਸਪੈਕਟਰ ਕੁਲਦੀਪ ਸਿੰਘ, ਮਨਜਿੰਦਰ ਸਿੰਘ, ਨਬਾਰਡ ਤੋਂ ਜਸਮਿੰਦਰ ਸਿੰਘ ਬਿੰਦਰਾ, ਸਰਪੰਚ ਰੱਜਤ ਭਨੋਟ ਰਾਜੂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਅਠੌਲੀ ਤੋਂ ਫ਼ਸਲੀ ਵਿਭਿੰਨਤਾ ਅਪਣਾ ਕੇ ਸਬਜ਼ੀਆਂ, ਦਾਲਾਂ, ਮੱਕੀ ਆਦਿ ਦੀ ਸਫ਼ਲ ਖੇਤੀ ਕਰਨ ਵਾਲੇ ਕਿਸਾਨ ਭੁਪਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ 'ਚ ਸਭਾ ਦੇ ਪ੍ਰਧਾਨ ਹਰਜਿੰਦਰ ਸਿੰਘ, ਸਕੱਤਰ ਬਹਾਦਰ ਸਿੰਘ, ਖ਼ਜ਼ਾਨਚੀ ਲਖਬੀਰ ਸਿੰਘ, ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਮੈਨੇਜਰ ਬਿਕਰਮਜੀਤ ਸਿੰਘ, ਪਰਵਿੰਦਰ ਸਿੰਘ ਪਲਾਹੀ, ਸੁਖਵਿੰਦਰ ਸਿੰਘ ਮੌਲੀ, ਚਰਨਜੀਤ ਸਿੰਘ ਰਿਹਾਣਾ ਜੱਟਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਔਰਤ ਜ਼ਖ਼ਮੀ ਅਗਲੀ ਖ਼ਬਰ ਭਾਈ ਦੇਸੂ ਜੀ ਦੀ ਯਾਦ 'ਚ ਸਮਾਗਮ ਕਰਵਾਇਆ
Ad Position 24