ਕਪੂਰਥਲਾ, 4 ਜੂਨ (ਅਮਨਜੋਤ ਸਿੰਘ ਵਾਲੀਆ)-ਨਕੋਦਰ ਰੋਡ 'ਤੇ ਕੰਮ ਤੋਂ ਵਾਪਸ ਆ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਰੇਖਾ ਦੇਵੀ ਪਤਨੀ ਦੇਵੀ ਲਾਲ ਨੇ ਦੱਸਿਆ ਕਿ ਉਹ ਆਪਣੇ ਕੰਮ ਤੋਂ ਵਾਪਸ ਆ ਰਹੀ ਸੀ ਤਾਂ ਪਿੱਛੋਂ ਆਉਂਦੇ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਮੋਇਨ ਮੁਹੰਮਦ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |