ਸੁਲਤਾਨਪੁਰ ਲੋਧੀ, 4 ਜੂਨ (ਥਿੰਦ)-ਪਿਛਲੇ 22 ਸਾਲਾਂ ਤੋਂ ਸੁਲਤਾਨਪੁਰ ਲੋਧੀ ਤੇ ਇਸ ਦੇ ਆਸ-ਪਾਸ ਇਲਾਕਿਆਂ 'ਚ ਉੱਚ ਪੱਧਰੀ ਤੇ ਸਰਵੋਤਮ ਸਿਹਤ ਸਹੂਲਤਾਂ ਦੇਣ ਵਾਲੇ ਕਪੂਰਥਲਾ ਜ਼ਿਲ੍ਹੇ ਦੇ ਨੈਕ ਤੋਂ ਮਾਨਤਾ ਪ੍ਰਾਪਤ ਇੱਕੋ ਇੱਕ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਲੋਂ ਮਰੀਜ਼ਾਂ ਦੀ ਸਹੂਲਤ ਲਈ ਹਰਨੀਆਂ, ਅਪੈਂਡਿਕਸ, ਪਿੱਤੇ ਦੀਆਂ ਪਥਰੀਆਂ, ਬੱਚੇ ਦਾਨੀ ਦੀਆਂ ਰਸੌਲੀਆਂ, ਬਵਾਸੀਰ, ਫਿਸਟੁੱਲਾ ਤੇ ਹੋਰ ਆਪੇ੍ਰਸ਼ਨਾਂ 'ਤੇ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਡਾਕਟਰ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਸਾਰੇ ਓਪਰੇਸ਼ਨ ਸਿਰਫ਼ 19999 ਰੁਪਏ 'ਚ ਕੀਤੇ ਜਾਣਗੇ | ਮਰੀਜ਼ ਕੋਲੋਂ ਦਵਾਈਆਂ, ਬੇਹੋਸ਼ੀ ਤੇ ਰਹਿਣ ਸਹਿਣ ਦਾ ਕੋਈ ਖ਼ਰਚ ਨਹੀਂ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਆਧੁਨਿਕ ਮਸ਼ੀਨਾਂ ਅਤੇ ਯੰਤਰ ਹਨ ਜਿਨ੍ਹਾਂ ਨਾਲ਼ ਮਰੀਜ਼ ਦਾ ਇਲਾਜ ਕੀਤਾ ਜਾਂਦਾ ਹੈ | ਬਹੁਤੇ ਓਪਰੇਸ਼ਨ ਨਵੀਂ ਤਕਨੀਕ ਨਾਲ ਦੂਰਬੀਨ ਰਾਹੀਂ ਕੀਤੇ ਜਾਂਦੇ ਹਨ ਜਿਸ ਵਿਚ ਮਰੀਜ਼ਾਂ ਨੂੰ ਬਹੁਤ ਘੱਟ ਤਕਲੀਫ਼ ਸਹਿਣੀ ਪੈਂਦੀ ਹੈ | ਮਰੀਜ਼ ਬਹੁਤ ਜਲਦੀ ਸਿਹਤਯਾਬ ਹੋ ਜਾਂਦੇ ਹਨ | ਇਸ ਮੌਕੇ ਹਸਪਤਾਲ ਦੇ ਚੇਅਰਮੈਨ ਹੈੱਡਮਾਸਟਰ ਸੁਰਜਨ ਸਿੰਘ ਨੇ ਦੱਸਿਆ ਕਿ ਔਰਤ ਰੋਗਾਂ ਦੀ ਮਾਹਿਰ ਡਾਕਟਰ 24 ਘੰਟੇ ਉਪਲਬਧ ਹੈ | ਹਰ ਤਰ੍ਹਾਂ ਦੀ ਡਿਲੀਵਰੀ ਦਰਦ ਰਹਿਤ ਕੀਤੀ ਜਾਂਦੀ ਹੈ | ਔਰਤਾਂ ਦੇ ਹਰ ਤਰ੍ਹਾਂ ਦੇ ਰੋਗ ਜਿਸ 'ਚ ਬੱਚੇਦਾਨੀ ਤੇ ਛਾਤੀ ਦੀਆਂ ਰਸੌਲੀਆਂ ਦਾ ਇਲਾਜ ਨਵੀਂ ਤਕਨੀਕ ਨਾਲ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਆਧੁਨਿਕ ਤਕਨੀਕ ਨਾਲ ਗੋਡਿਆਂ ਦੇ ਅਪੇ੍ਰਸ਼ਨ ਅਤੇ ਹੱਡੀਆਂ ਨਾਲ਼ ਸੰਬੰਧਿਤ ਬਿਮਾਰੀਆਂ ਦਾ ਇਲਾਜ ਉਪਲਬਧ ਹੈ | ਉਨ੍ਹਾਂ ਦੱਸਿਆ ਕਿ ਹਫ਼ਤੇ ਦੇ ਦੋ ਦਿਨ ਪੀ ਜੀ ਆਈ ਦੇ ਮਾਹਿਰ ਡਾਕਟਰ ਉਚੇਚੇ ਤੌਰ 'ਤੇ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਮਰੀਜ਼ਾਂ ਦਾ ਚੈੱਕ ਅੱਪ ਕਰਦੇ ਹਨ |