25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਐਡਵਾਂਸ ਬੰਨ੍ਹ 'ਤੇ ਬੈਠੇ ਬਾਘੂਵਾਲ, ਕੰਮੇਵਾਲ ਤੇ ਹੋਰ ਪਿੰਡਾਂ ਦੇ ਲੋਕਾਂ ਨੂੰ ਬਾਬਾ ਲੀਡਰ ਸਿੰਘ ਵਲੋਂ ਕੀਤੀ ਜਾ ਰਹੀ ਲੰਗਰ ਦੀ ਸੇਵਾ

Ad Position 21
No active advertisement
ਅਜੀਤ ਡੈਸਕ 30-08-2025
ਕਪੂਰਥਲਾ, 29 ਅਗਸਤ (ਅਮਰਜੀਤ ਕੋਮਲ)-ਕਪੂਰਥਲਾ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ, ਬਾਘੂਵਾਲ, ਕੰਮੇਵਾਲ ਤੇ ਹੋਰ ਪਿੰਡਾਂ ਦੇ ਲੋਕਾਂ ਜੋ ਦਰਿਆ ਬਿਆਸ ਦੇ ਐਡਵਾਂਸ ਧੁੱਸੀ ਬੰਨ੍ਹ 'ਤੇ ਤੰਬੂ ਲਗਾ ਕੇ ਬੈਠੇ ਹਨ, ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਦੇਖ ਰੇਖ ਹੇਠ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਪਿਛਲੇ 15 ਦਿਨਾਂ ਤੋਂ ਰੋਜ਼ਾਨਾ ਸਵੇਰੇ ਸ਼ਾਮ ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰਦੁਆਰਾ ਸਾਹਿਬ ਵਿਚ ਬੀਬੀਆਂ ਵਲੋਂ 200 ਤੋਂ ਵੱਧ ਲੋਕਾਂ ਲਈ ਲੰਗਰ ਤਿਆਰ ਕੀਤਾ ਜਾਂਦਾ ਹੈ ਤੇ ਬਾਅਦ ਵਿਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਇਹ ਲੰਗਰ ਤਕਸੀਮ ਕਰਨ ਲਈ ਗੁਰਦੁਆਰਾ ਸਾਹਿਬ ਦੀਆਂ ਗੱਡੀਆਂ 'ਤੇ ਵੱਖ-ਵੱਖ ਥਾਵਾਂ ਵੱਲ ਰਵਾਨਾ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਐਡਵਾਂਸ ਧੁੱਸੀ ਬੰਨ੍ਹਾਂ 'ਤੇ ਬੈਠੇ ਲੋਕ ਆਪਣੇ ਘਰਾਂ ਨੂੰ ਨਹੀਂ ਜਾਂਦੇ, ਉਨੀ ਦੇਰ ਤੱਕ ਗੁਰਦੁਆਰਾ ਸਾਹਿਬ ਵਲੋਂ ਨਿਰੰਤਰ ਲੰਗਰ ਦੀ ਸੇਵਾ ਕੀਤੀ ਜਾਵੇਗੀ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਲੰਗਰ ਦੀ ਸੇਵਾ ਵਿਚ ਬਣਦਾ ਯੋਗਦਾਨ ਪਾਉਣ ਤਾਂ ਜੋ ਗੁਰੂ ਕੇ ਲੰਗਰ ਨਿਰੰਤਰ ਜਾਰੀ ਰੱਖੇ ਜਾ ਸਕਣ | ਉਨ੍ਹਾਂ ਦਾਨੀ ਸੱਜਣਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿਚ ਅੱਗੇ ਆਉਣ ਤੇ ਹੜ੍ਹ ਪੀੜਤਾਂ ਦੀ ਸਾਰ ਲੈਣ |
Ad Position 22
No active advertisement
ਪਿਛਲੀ ਖ਼ਬਰ ਦਰਿਆ ਬਿਆਸ ਨਹੀਂ ਰੁਕ ਰਿਹਾ ਤਬਾਹੀ ਮਚਾਉਣ ਤੋਂ ਰਾਹਤ ਕੈਂਪਾਂ 'ਚ ਸੁਵਿਧਾਵਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਲਈ ਸਰਕਾਰ ਤੇ ਪ੍ਰਸ਼ਾਸਨ ਜ਼ਿੰਮੇਵਾਰ-ਪ੍ਰਤਾਪ ਸਿੰਘ ਪ...
Ad Position 24