20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅੱਜ ਵੀ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਹਿ ਰਹੇ ਲੋਕਾਂ ਦੇ ਘਰ ਤੱਕ ਪੁੱਜਾ ਪ੍ਰਸ਼ਾਸਨ 3 ਟੀਮਾਂ ਨੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 31-08-2025
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚੋਂ ਅਜੇ ਵੀ ਬਾਹਰ ਨਹੀਂ ਆਏ ਲੋਕਾਂ ਨੂੰ ਘਰੋਂ-ਘਰੀ ਰਾਸ਼ਨ ਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਕੱਲੇ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਵਿਚੋਂ 240 ਪਰਿਵਾਰਾਂ ਦੇ ਲਗਭਗ 1200 ਦੇ ਕਰੀਬ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ ਹੈ | ਉਨ੍ਹਾਂ ਕਿਹਾ ਕਿ ਕੁਝ ਲੋਕ ਅਜੇ ਵੀ ਆਪਣੇ ਘਰਾਂ ਵਿਚ ਮੌਜੂਦ ਹਨ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਐਸ.ਡੀ.ਆਰ.ਐਫ. ਦੀਆਂ ਕਿਸ਼ਤੀਆਂ ਰਾਹੀਂ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ | ਐਸ.ਡੀ.ਐਮ. ਅਲਕਾ ਕਾਲੀਆ ਦੀ ਅਗਵਾਈ ਵਿਚ 3 ਵੱਖ-ਵੱਖ ਟੀਮਾਂ ਵੱਲੋਂ 97 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ | ਉਨ੍ਹਾਂ ਆਪ ਵੱਖ-ਵੱਖ ਘਰਾਂ ਵਿਚ ਜਾ ਕੇ ਲੋਕਾਂ ਨਾਲ ਦਰਦ ਵੰਡਾਇਆ ਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਇਸ ਤੋਂ ਇਲਾਵਾ ਅੱਜ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਵੀ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਤੇ ਦਵਾਈਆਂ ਦਿੱਤੀਆਂ ਗਈਆਂ | ਪਿੰਡ ਬਾਊਪੁਰ ਦੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਬੀਤੇ ਕੱਲ੍ਹ ਤੇ ਅੱਜ ਵੀ ਲੋੜੀਂਦਾ ਰਾਸ਼ਨ ਤੇ ਦਵਾਈਆਂ ਦਿੱਤੀਆਂ ਗਈਆਂ ਹਨ | ਇਸ ਤੋਂ ਇਲਾਵਾ ਪਸ਼ੂ ਧਨ ਲਈ ਵੀ ਜ਼ਰੂਰੀ ਟੀਕਾਕਰਨ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਅਜੇ ਵੀ ਹੜ੍ਹਾਂ ਪ੍ਰਭਾਵਿਤ ਖੇਤਰਾਂ 'ਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਮੰਡ ਖੇਤਰਾਂ 'ਚ ਸਥਿਤੀ ਅਜੇ ਵੀ ਗੰਭੀਰ, ਦਰਿਆ 'ਚ ਵਧ ਰਹੇ ਪਾਣੀ ਦੇ ਪੱਧਰ ਤੋਂ ਲੋਕ ਚਿੰਤਤ ਅਗਲੀ ਖ਼ਬਰ ਰਾਜ ਪ੍ਰਬੰਧ ਦੀ ਨਾਲਾਇਕੀ ਕਾਰਨ ਆਏ ਹੜ੍ਹਾਂ ਰਾਹੀਂ ਹੋਈ ਬਰਬਾਦੀ ਦਾ ਪੰਜਾਬ ਤੇ ਕੇਂਦਰ ਸਰਕਾਰਾਂ ਦੇਣ ਪੂਰਾ ਮੁਆਵਜ਼ਾ-ਤਲ...
Ad Position 24