20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਨਗਰ ਪੰਚਾਇਤ ਭੁਲੱਥ ਨੇ ਜ਼ਰੂਰਤਮੰਦਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ

Ad Position 21
No active advertisement
ਅਜੀਤ ਡੈਸਕ 31-08-2025
ਭੁਲੱਥ, 30 ਅਗਸਤ (ਮਨਜੀਤ ਸਿੰਘ ਰਤਨ)- ਬੀਤੇ ਦਿਨਾਂ ਤੋਂ ਪਈ ਭਾਰੀ ਬਰਸਾਤ ਕਰਕੇ ਕਸਬਾ ਭੁਲੱਥ ਦੇ ਵਾਰਡ ਨੰਬਰ 11 ਤੇ 13 ਵਿਚ ਸਰਕਾਰੀ ਪਾਣੀ ਸਾਫ਼ ਨਾ ਆਉਣ ਦੀ ਸ਼ਿਕਾਇਤ ਸਾਹਮਣੇ ਆਈ ਤਾਂ ਪੰਚਾਇਤ ਵੱਲੋਂ ਜਿੱਥੇ ਲੋਕਾਂ ਨੂੰ ਸਰਕਾਰੀ ਪਾਣੀ ਵਰਤਣ ਤੋਂ ਰੋਕਿਆ ਗਿਆ ਉੱਥੇ ਲੋਕਾਂ ਦੀ ਸਹੂਲਤ ਲਈ ਸਾਫ਼ ਪਾਣੀ ਦੇ ਟੈਂਕਰ ਦਾ ਪੱਕਾ ਪ੍ਰਬੰਧ ਕਰਕੇ ਲੋਕਾਂ ਨੂੰ ਪਾਣੀ ਵੰਡਿਆ ਗਿਆ | ਇਸ ਤੋਂ ਇਲਾਵਾ ਪੰਚਾਇਤ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ ਪੈਕਿੰਗ ਪਾਣੀ ਵੀ ਵੰਡਿਆ ਗਿਆ | ਇਸ ਮੌਕੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਤੇ ਨਗਰ ਪੰਚਾਇਤ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਤੇ ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਸੂਰਜ ਕੁਮਾਰ, ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ, ਕੌਂਸਲਰ ਲਕਸ਼ ਚੌਧਰੀ ਤੇ ਕੌਂਸਲਰ ਕੁਲਦੀਪ ਸਿੰਘ ਸੋਨੂੰ ਵੱਲੋਂ ਇਨ੍ਹਾਂ ਵਾਰਡਾਂ ਵਿਚ ਟੀਮ ਨਾਲ ਪਾਣੀ ਦੀ ਜਾਂਚ ਕੀਤੀ ਗਈ ਤੇ ਆਖਿਆ ਕਿ ਜਲਦ ਤੋਂ ਜਲਦ ਨਵੇਂ ਪਾਈਪ ਪਾ ਦਿੱਤੇ ਜਾਣਗੇ | ਇਸ ਮੌਕੇ ਉਨ੍ਹਾਂ ਵਲੋਂ ਘਰਾਂ 'ਚ ਪੈਕਿੰਗ ਪਾਣੀ ਵੀ ਦਿੱਤਾ ਗਿਆ ਅਤੇ ਕਿਹਾ ਕਿ ਅਗਰ ਕਿਸੇ ਨੂੰ ਸਰੀਰਕ ਪ੍ਰੇਸ਼ਾਨੀ ਆਵੇ ਤਾਂ ਤੁਰੰਤ ਸਰਕਾਰੀ ਹਸਪਤਾਲ ਭੁਲੱਥ ਤੋਂ ਸਹਾਇਤਾ ਲਵੇ | ਉਨ੍ਹਾਂ ਨੇ ਲੋਕਾਂ ਨੂੰ ਉਬਾਲਿਆ ਪਾਣੀ ਪੀਣ ਦੀ ਅਪੀਲ ਕੀਤੀ ਤੇ ਕਿਹਾ ਕਿ ਲੋਕ ਖ਼ੁਦ ਦੀ ਤੇ ਬੱਚਿਆ ਦੀ ਸਿਹਤ ਨੂੰ ਮੁੱਖ ਰੱਖਦੇ ਰੇਹੜੀਆਂ ਤੋਂ ਖਾਣ ਦਾ ਗੁਰੇਜ ਕਰਨ ਕਿਉਂਕਿ ਕੁੱਝ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਕਿ ਜੋ ਰੇਹੜੀਆਂ ਤੋਂ ਫੂਡ ਖਾਂਦੇ ਹਨ ਉੱਥੇ ਵੀ ਪਾਣੀ ਦੀ ਸਫ਼ਾਈ ਨਾ ਹੋਣ ਕਰਕੇ ਲੋਕ ਬਿਮਾਰ ਹੋਏ ਹਨ | ਉਨ੍ਹਾਂ ਕਿਹਾ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪਾਣੀ ਵਲੋਂ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੰਚਾਇਤ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਕੁਦਰਤੀ ਕਰੋਪੀ ਨਹੀਂ, ਸਰਕਾਰ ਦੀ ਲਾਪਰਵਾਹੀ ਦਾ ਨਤੀਜਾ - ਮੋਹਿਤ ਮਹਿੰਦਰਾ ਕਿਹਾ, ਸਰਕਾਰ ਤੇ ਪ੍ਰਸ਼ਾਸਨ ਦੇ ਸਾਰੇ... ਅਗਲੀ ਖ਼ਬਰ ਕੈਂਬਰਿਜ ਸਕੂਲ ਦੇ ਓਪਨ ਡਿਸਟਿ੍ਕਟ ਸਵਿਮਿੰਗ ਤੈਰਾਕਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ
Ad Position 24