20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਿੰਡ ਨਾਨੋਂ ਮੱਲ੍ਹੀਆਂ ਦੀ ਲਿੰਕ ਸੜਕ ਬਣਨੀ ਸ਼ੁਰੂ ਹੋਣ ਦੀ ਖ਼ੁਸ਼ੀ 'ਚ ਧੰਨਵਾਦੀ ਸਮਾਗਮ

Ad Position 21
No active advertisement
ਅਜੀਤ ਡੈਸਕ 31-08-2025
ਹੁਸੈਨਪੁਰ, 30 ਅਗਸਤ (ਤਰਲੋਚਨ ਸਿੰਘ ਸੋਢੀ)-ਬੱਸ ਅੱਡਾ ਭਾਣੋ ਲੰਗਾ ਤੋਂ ਨਾਨੋਂ ਮੱਲੀਆਂ ਤੱਕ ਲਿੰਕ ਸੜਕ ਬਣਾਉਣ ਦਾ ਕੰਮ ਸ਼ੁਰੂ ਹੋਣ ਦੀ ਖ਼ੁਸ਼ੀ ਵਿਚ ਪਿੰਡ ਨਾਨੋਂ ਮੱਲ੍ਹੀਆਂ ਵਿਖੇ ਜਗਤਾਰ ਸਿੰਘ ਜੱਗਾ ਮੱਲ੍ਹੀ ਮੈਂਬਰ ਪੰਚਾਇਤ ਦੇ ਗ੍ਰਹਿ ਵਿਖੇ ਧੰਨਵਾਦੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸੱਜਣ ਸਿੰਘ ਚੀਮਾ ਨੇ ਇਕੱਤਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜੀਂਦੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ | ਇਸੇ ਤਹਿਤ ਇਲਾਕੇ ਦੀਆਂ ਖ਼ਸਤਾ ਹਾਲਤ ਲਿੰਕ ਸੜਕਾਂ ਦੀ ਪਹਿਲ ਦੇ ਆਧਾਰ ਤੇ ਮੁਰੰਮਤ ਕੀਤੀ ਜਾ ਰਹੀ ਹੈ | ਇਸ ਤੋਂ ਪਹਿਲਾਂ ਜਗਤਾਰ ਸਿੰਘ ਜੱਗਾ ਮੱਲ੍ਹੀ ਮੈਂਬਰ ਪੰਚਾਇਤ ਤੇ ਸਾਥੀਆਂ ਵਲੋਂ ਸਾਂਝੇ ਤੌਰ ਸੱਜਣ ਸਿੰਘ ਚੀਮਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਹਲਕਾ ਇੰਚਾਰਜ ਦੇ ਯਤਨਾਂ ਸਦਕਾ ਇਹ ਸੜਕ ਬਣਵਾਉਣ ਵਿਚ ਸਫਲਤਾ ਪ੍ਰਾਪਤ ਕਰ ਰਹੇ ਹਾਂ | ਇਸ ਮੌਕੇ ਗੁਰਪ੍ਰੀਤ ਸਿੰਘ ਗੋਪੀ ਪੰਚ, ਜਸਵਿੰਦਰ ਕੌਰ ਪੰਚ, ਹਰਦੀਪ ਸਿੰਘ, ਬਾਬਾ ਸਵਰਨ ਸਿੰਘ, ਕਰਨੈਲ ਸਿੰਘ ਪਾਜੀਆਂ, ਮਨੋਹਰ ਲਾਲ, ਬਲਵੀਰ ਸਿੰਘ, ਪਰਮਜੀਤ ਸਿੰਘ ਓਪਲ, ਸਿੰਬਲ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਗੋਲਡੀ, ਸੁਖਵਿੰਦਰ ਸਿੰਘ, ਵਰਿੰਦਰ ਸਿੰਘ, ਭਜਨ ਸਿੰਘ, ਗੁਰਦਿਆਲ ਸਿੰਘ, ਪਰਮਜੀਤ ਸਿੰਘ, ਆਤਮਾ ਸਿੰਘ, ਸਤਪਾਲ ਸਿੰਘ ਪ੍ਰਧਾਨ, ਮਦਨ ਲਾਲ, ਅਮਰੀਕ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਬਿਜਲੀ ਦੀਆਂ ਤਾਰਾਂ ਤੇ ਸਕੂਟਰੀ ਸਮੇਤ ਚੋਰ ਕੀਤੇ ਕਾਬੂ ਅਗਲੀ ਖ਼ਬਰ ਬਦਲਦੇ ਮੌਸਮ ਦੇ ਮੱਦੇਨਜ਼ਰ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਕੀਤਾ ਜਾਗਰੂਕ
Ad Position 24