20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਹੜ੍ਹ ਪੀੜਤਾਂ ਨੂੰ 40 ਰਾਸ਼ਨ ਕਿੱਟਾਂ ਤਕਸੀਮ ਕੀਤੀਆਂ

Ad Position 21
No active advertisement
ਅਜੀਤ ਡੈਸਕ 31-08-2025
ਕਪੂਰਥਲਾ, 30 ਅਗਸਤ (ਵਿ.ਪ੍ਰ.)- ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਅੱਜ ਆਪਣੇ ਸਾਥੀਆਂ ਨਾਲ ਸੁਲਤਾਨਪੁਰ ਲੋਧੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਸਮੱਗਰੀ ਲੈ ਕੇ ਪੁੱਜੇ | ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡ ਬਾਊਪੁਰ ਤੇ ਰਾਮਪੁਰ ਗੋਰੇ ਵਿਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ | ਰਮਣੀਕ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ | ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਲਗਭਗ 40 ਰਾਸ਼ਨ ਕਿੱਟਾਂ ਦੀ ਵੰਡ ਕੀਤੀ | ਉਨ੍ਹਾਂ ਇਹ ਵੀ ਕਿਹਾ ਕਿ ਨਗਰ ਸੁਧਾਰ ਟਰੱਸਟ ਜਲੰਧਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਪੁਲਿਸ ਨੇ ਸੀ.ਆਰ.ਪੀ. ਕਾਲੋਨੀ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਖੱਸਣ ਰੋਡ ਭੁਲੱਥ ਸ਼ਮਸ਼ਾਨਘਾਟ ਵਿਖੇ ਹੋਇਆ ਬੀਬੀ ਊਸ਼ਾ ਰਾਣੀ ਦਾ ਅੰਤਿਮ ਸੰਸਕਾਰ
Ad Position 24