26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਿੰਡਾਂ ਵਿਚ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਗਸ਼ਤ ਵਧਾਈ ਜਾਵੇ-ਵਿਜੇ ਕੁਮਾਰ, ਤਰਲੋਕ ਸਿੰਘ

Ad Position 21
No active advertisement
ਅਜੀਤ ਡੈਸਕ 02-09-2025
ਕਪੂਰਥਲਾ, 1 ਸਤੰਬਰ (ਅਮਰਜੀਤ ਕੋਮਲ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾਈ ਮੀਤ ਪ੍ਰਧਾਨ ਵਿਜੇ ਕੁਮਾਰ ਭਵਾਨੀਪੁਰ ਤੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਜੋਸਨ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ | ਜਿਸ ਵਿਚ ਪਿੰਡਾਂ ਵਿਚ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਐੱਸ.ਐੱਸ.ਪੀ. ਕਪੂਰਥਲਾ ਦੇ ਨਾਂਅ ਥਾਣਾ ਕੋਤਵਾਲੀ ਪੁਲਿਸ ਦੇ ਏ.ਐੱਸ.ਆਈ. ਨੂੰ ਦਿੱਤੇ ਇਕ ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਗਸ਼ਤ ਵਧਾਈ ਜਾਵੇ | ਸਖ਼ਤ ਕਦਮ ਚੁੱਕੇ ਜਾਣ | ਯੂਨੀਅਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਦੇਵਲਾਂਵਾਲਾ ਵਿਖੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਦੋ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਕਾਬੂ ਕੀਤਾ, ਪ੍ਰੰਤੂ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਸਬੰਧਿਤ ਵਿਅਕਤੀ ਸ਼ਰੇਆਮ ਘੁੰਮ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਹੜ੍ਹ ਕਾਰਨ ਸਮੱਸਿਆਵਾਂ ਵਿਚੋਂ ਗੁਜ਼ਰ ਰਹੇ ਹਨ, ਪ੍ਰੰਤੂ ਚੋਰਾਂ ਵਲੋਂ ਸ਼ਰੇਆਮ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਮੀਟਿੰਗ ਵਿਚ ਹਰਭੇਜ ਸਿੰਘ, ਬਲਕਾਰ ਸਿੰਘ, ਇਕਬਾਲ ਸਿੰਘ, ਮਨਜੀਤ ਸਿੰਘ, ਦੀਦਾਰ ਸਿੰਘ, ਸੀਤਾ ਸਿੰਘ, ਕੁਲਦੀਪ ਸਿੰਘ, ਸਰਵਨ ਸਿੰਘ, ਬਲਵਿੰਦਰ ਸਿੰਘ ਭਵਾਨੀਪੁਰ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਦੇਵਲਾਂਵਾਲ, ਚਰਨ ਸਿੰਘ, ਬਲਰਾਜ ਸਿੰਘ, ਸਾਧੂ ਸਿੰਘ ਸਰਪੰਚ, ਭੁਪਿੰਦਰ ਸਿੰਘ ਸਰਪੰਚ, ਪਰਮਜੀਤ ਸਿੰਘ, ਭਜਨ ਸਿੰਘ, ਬਲਕਾਰ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ, ਕਰਨਬੀਰ ਸਿੰਘ, ਜਸਬੀਰ ਸਿੰਘ, ਮੰਗਲ ਸਿੰਘ, ਧਿਆਨ ਸਿੰਘ, ਕਰਮਜੀਤ ਸਿੰਘ, ਕਰਮ ਸਿੰਘ, ਬਲਕਾਰ ਸਿੰਘ, ਭੁਪਿੰਦਰ ਸਿੰਘ, ਜਸਬੀਰ ਸਿੰਘ, ਕਰਨ ਵੀਰ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ, ਤਰਸੇਮ ਸਿੰਘ, ਸੰਗਤ ਸਿੰਘ, ਨਿਰਮਲ ਸਿੰਘ, ਇੰਦਰਜੀਤ ਸਿੰਘ, ਬਲਦੇਵ ਸਿੰਘ, ਜਰਨੈਲ ਸਿੰਘ, ਨਰਿੰਦਰ ਕੁਮਾਰ, ਸ਼ਿੰਦਰ ਸਿੰਘ, ਵੀਰ ਸਿੰਘ, ਕੁਲਵਿੰਦਰ ਸਿੰਘ, ਚਰਨ ਸਿੰਘ, ਜਸਬੀਰ ਸਿੰਘ, ਬੱਗਾ ਸਿੰਘ, ਪਰਗਣ ਸਿੰਘ, ਬਲਕਾਰ ਸਿੰਘ, ਸੋਮਨਾਥ, ਬਚਨ ਸਿੰਘ, ਪੱਪੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਹੜ੍ਹ ਪੀੜਤਾਂ ਦੇ ਕਿਸਾਨ ਦੀ ਪੂਰਤੀ ਲਈ ਢੁਕਵੇਂ ਯਤਨ ਕਰੇਗੀ-ਮਨਜੀਤ ਸਿੰਘ ਧਨੇਰ <... ਅਗਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਨੇ ਸੱਤਿਆਮ ਇੰਸਟੀਚਿਊਟ, ਰਾਮ ਤੀਰਥ ਵਿਖੇ ਸਮਾਜ ਸੇਵਾ ਪ੍ਰਾਜੈਕਟ ਕਰਵਾਏ
Ad Position 24