27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪ੍ਰਸ਼ਾਸਨ ਵਲੋਂ ਰਾਹਤ ਸਮੱਗਰੀ ਦੀ ਵੰਡ ਨਿਰਵਿਘਨ ਜਾਰੀ <br/>

Ad Position 21
No active advertisement
ਅਜੀਤ ਡੈਸਕ 02-09-2025
ਸੁਲਤਾਨਪੁਰ ਲੋਧੀ, 1 ਸਤੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਵਿਖੇ ਹੜ੍ਹ ਕਾਰਨ ਪੈਦਾ ਹੋਏ ਹਾਲਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਨਾਲ ਐੱਸ ਡੀ ਐੱਮ ਸੁਲਤਾਨਪੁਰ ਲੋਧੀ ਅਲਕਾ ਕਾਲੀਆ ਦੀ ਅਗਵਾਈ ਹੇਠ 4 ਵੱਖ-ਵੱਖ ਟੀਮਾਂ ਵਲੋਂ ਐੱਸ ਡੀ ਆਰ ਐਫ ਦੀਆਂ ਬੋਟਾਂ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਰਾਸ਼ਨ ਕਿੱਟਾਂ, ਸੈਨੇਟਰੀ ਪੈਡਜ਼, ਤਰਪਾਲਾਂ, ਮੱਛਰਦਾਨੀਆਂ ਤੇ ਹੋਰ ਜ਼ਰੂਰੀ ਵਸਤਾਂ ਦੀ ਵੰਡ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੀਵੇਂ ਖੇਤਰਾਂ ਵਿਚ ਰਹਿ ਰਹੇ ਲੋਕਾਂ, ਜੋ ਅਜੇ ਵੀ ਆਪਣਾ ਘਰ ਨਹੀਂ ਛੱਡਣਾ ਚਾਹੁੰਦੇ, ਦੇ ਦਰਾਂ ਤੱਕ ਐੱਸ ਡੀ ਆਰ ਐਫ ਦੀਆਂ ਕਿਸ਼ਤੀਆਂ ਰਾਹੀਂ ਪਹੁੰਚ ਕਰਕੇ ਲੋੜੀਂਦੀ ਸਮਗਰੀ ਦੀ ਵੰਡੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅੱਜ ਸਵੇਰ ਤੋਂ ਹੀ 4 ਵੱਖ-ਵੱਖ ਟੀਮਾਂ ਵਲੋਂ 250 ਦੇ ਕਰੀਬ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ ਤੇ ਇਹ ਕਾਰਜ ਨਿਰਵਿਘਨ ਢੰਗ ਨਾਲ ਜਾਰੀ ਰੱਖਿਆ ਜਾ ਰਿਹਾ ਹੈ | ਉਨ੍ਹਾਂ ਹੇਠਲੇ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਆਪਣੇ ਘਰਾਂ ਚੋਂ ਬਾਹਰ ਆ ਕੇ ਸੁਰੱਖਿਅਤ ਪ੍ਰਸ਼ਾਸਨ ਵਲੋਂ ਬਣਾਏ ਗਏ ਰਾਹਤ ਕੇਂਦਰਾਂ ਵਿਖੇ ਆਉਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਬਾਜਵਾ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਦਾ ਜਾਇਜ਼ਾ <br/>
Ad Position 24