27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 02-09-2025
ਭੁਲੱਥ, 1 ਸਤੰਬਰ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵੱਲੋਂ ਹੈਰੋਇਨ ਦਾ ਸੇਵਨ ਕਰਦੇ ਹੋਏ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ. ਓ. ਭੁਲੱਥ ਰਣਜੀਤ ਸਿੰਘ ਨੇ ਦੱਸਿਆ ਕਿ ਭੈੜੇ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ ਵਿਚ ਚੌਕ ਭੁਲੱਥ ਵਿਚ ਪੁਲਿਸ ਪਾਰਟੀ ਮੌਜੂਦ ਸੀ ਤਾਂ ਪੁਲਿਸ ਪਾਰਟੀ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਖੱਸਣ ਰੋਡ ਮੜੀਆਂ ਦੇ ਨਾਲ ਸਰਕਾਰੀ ਟਿਊਬਵੈੱਲ ਦੇ ਕਮਰੇ ਦੇ ਪਿੱਛੇ ਇੱਕ ਨੌਜਵਾਨ ਸ਼ਰੇਆਮ ਨਸ਼ੇ (ਹੈਰੋਇਨ) ਦਾ ਸੇਵਨ ਕਰ ਰਿਹਾ ਹੈ ਅਗਰ ਹੁਣੇ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ | ਪੁਲਿਸ ਨੇ ਤੁਰੰਤ ਦੱਸੀ ਹੋਈ ਜਗ੍ਹਾ ਤੇ ਰੇਡ ਕੀਤੀ ਤਾਂ ਉਨ੍ਹਾਂ ਨੇ ਦੇਖਿਆ ਕਿ ਉੱਥੇ ਇੱਕ ਨੌਜਵਾਨ ਨਸ਼ਾ (ਹੈਰੋਇਨ) ਦਾ ਨਸ਼ਾ ਕਰ ਰਿਹਾ ਸੀ | ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਉਨ੍ਹਾਂ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੁਰਜੀਤ ਵਾਸੀ ਖ਼ੈਰਾਬਾਦ ਦੱਸਿਆ | ਪੁਲਿਸ ਵਲੋਂ ਇਸ ਨੌਜਵਾਨ ਕੋਲੋਂ ਸਿਲਵਰ ਪੇਪਰ, ਲਾਈਟਰ, ਪਾਈਪ ਨੁਮਾ 10 ਰੁਪਏ ਦਾ ਨੋਟ ਬਰਾਮਦ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ, ਗਿ੍ਫ਼ਤਾਰ ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਰਾਹਤ ਸਮੱਗਰੀ ਦੀ ਵੰਡ ਨਿਰਵਿਘਨ ਜਾਰੀ <br/>
Ad Position 24