ਫਗਵਾੜਾ, 1 ਸਤੰਬਰ (ਹਰਜੋਤ ਸਿੰਘ ਚਾਨਾ)-ਅੱਜ ਪਿੰਡ ਕੋਟਰਾਣੀ ਵਿਚ ਕਰੰਟ ਲੱਗਣ ਕਾਰਨ ਇਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸੋਨੰੂ ਕੁਮਾਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸੋਨੰੂ ਕੁਮਾਰ ਦੀ ਪਿੰਡ ਵਿਚ ਕਰਿਆਨੇ ਦੀ ਦੁਕਾਨ ਸੀ | ਅੱਜ ਉਹ ਟਾਈਲਾਂ ਦਾ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਨੰੂ ਬਿਜਲੀ ਦਾ ਕਰੰਟ ਲੱਗ ਗਿਆ | ਪਰਿਵਾਰਕ ਮੈਂਬਰ ਉਸ ਨੰੂ ਤੁਰੰਤ ਦੋ ਪ੍ਰਾਈਵੇਟ ਹਸਪਤਾਲਾਂ ਵਿਚ ਲੈ ਗਏ, ਪਰ ਡਾਕਟਰਾਂ ਨੇ ਉਸ ਨੰੂ ਮਿ੍ਤਕ ਘੋਸ਼ਿਤ ਕਰ ਦਿੱਤਾ | ਇਸ ਅਚਾਨਕ ਘਟਨਾ ਨਾਲ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਸਿਵਲ ਹਸਪਤਾਲ ਵਿਖੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਉਕਤ ਨੌਜਵਾਨ ਮਿ੍ਤਕ ਹੀ ਆਇਆ ਸੀ |