ਫਗਵਾੜਾ, 1 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਚਾਚੋਕੀ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਆਪਣੀ ਪ੍ਰੇਮਿਕਾ ਦੇ ਘਰ ਆਦਰਸ਼ ਨਗਰ ਵਿਖੇ ਫਾਹਾ ਲੱਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ | ਐਸ.ਐਚ.ਓ ਸਤਨਾਮਪੁਰਾ ਨੇ ਦੱਸਿਆ ਕਿ ਮਿ੍ਤਕ ਅਵਤਾਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਸੁਮਨ ਨਾਮੀ ਮਹਿਲਾ ਨਾਲ ਰਹਿ ਰਿਹਾ ਸੀ | ਉਹ ਆਪਣੀ ਮਹਿਲਾ ਪ੍ਰੇਮਿਕਾ ਦੀ ਧੀ ਦਾ ਜਨਮਦਿਨ ਮਨਾਉਣ ਲਈ ਉਸ ਦੇ ਘਰ ਗਿਆ ਸੀ | ਜਿਸ ਤੋਂ ਬਾਅਦ ਦੋਵਾਂ 'ਚ ਤਕਰਾਰ ਹੋ ਗਿਆ ਜਿਸ ਤੋਂ ਬਾਅਦ ਅਵਤਾਰ ਸਿੰਘ ਗ਼ੁੱਸੇ 'ਚ ਹੋਰ ਕਮਰੇ 'ਚ ਚਲਾ ਗਿਆ | ਉੱਥੇ ਉਸ ਨੇ ਅੰਦਰੋਂ ਦਰਵਾਜ਼ਾ ਬੰਦ ਕਰਕੇ ਛੱਤ ਦੇ ਪੱਖੇ ਨਾਲ ਫਾਹਾ ਲਗਾ ਲਿਆ | ਪੁਲਿਸ ਨੇ ਦੱਸਿਆ ਕਿ ਮਿ੍ਤਕ ਦੀ ਮਾਂ ਕੁਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਸਤਨਾਮਪੁਰਾ ਪੁਲਿਸ ਨੇ ਧਾਰਾ 108 ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰਕੇ ਮਹਿਲਾ ਸੁਮਨ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |