ਕਪੂਰਥਲਾ, 2 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਰਾਜਵਿੰਦਰ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਕਰਨ ਰਾਣਾ ਵਾਸੀ ਮਹਿਤਾਬਗੜ੍ਹ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਪੁਰਾਣੀ ਕਚਹਿਰੀ ਵਿਖੇ ਛਾਪੇਮਾਰੀ ਕਰਕੇ ਉਕਤ ਦੋਸ਼ੀ ਨੂੰ ਕਾਬੂ ਕਰਨ ਉਪਰੰਤ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |