28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਵਾ ਚਰਨਜੀਤ ਸਿੰਘ ਦੀ 42ਵੀਂ ਬਰਸੀ ਸੰਬੰਧੀ ਸਮਾਗਮ ਤੇ ਮੈਡੀਕਲ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 03-09-2025
ਬੇਗੋਵਾਲ, 2 ਸਤੰਬਰ (ਸੁਖਜਿੰਦਰ ਸਿੰਘ)- ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਮੁੱਖ ਸੇਵਾਦਾਰ ਤੇ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਬੀਬੀ ਜਗੀਰ ਕੌਰ ਦੇ ਪਤੀ ਬਾਵਾ ਚਰਨਜੀਤ ਸਿੰਘ ਦੀ ਬਰਸੀ ਹਰ ਸਾਲ ਵਾਂਗ 3 ਸਤੰਬਰ ਨੂੰ ਬੜੀ ਸ਼ਰਧਾਪੂਰਵਕ ਮਨਾਈ ਜਾ ਰਹੀ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮੌਕੇ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ 3 ਸਤੰਬਰ ਨੂੰ ਇਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਮਹਾਨ ਰਾਗੀ, ਢਾਡੀ ਤੇ ਕਥਾਵਾਚਕ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ, ਗਿਆਨੀ ਅਜੀਤ ਸਿੰਘ ਅਕਬਰਪੁਰ, ਢਾਡੀ ਪਾਰਸ ਸਾਬ ਤੇ ਹੋਰ ਪੰਥ ਪ੍ਰਸਿੱਧ ਜਥੇ ਸਮਾਗਮਾਂ ਵਿਚ ਹਾਜ਼ਰੀ ਭਰਨਗੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਉਚੇਚੇ ਤੌਰ 'ਤੇ ਪੁੱਜ ਕੇ ਬਾਵਾ ਚਰਨਜੀਤ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਹਰ ਸਾਲ ਵਾਂਗ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਅੰਮਿ੍ਤਸਰ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਲੋਕਾਂ ਦਾ ਚੈੱਕਅਪ ਕਰਨਗੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਲੋਕ ਜਨ ਸ਼ਕਤੀ ਪਾਰਟੀ ਨੇ ਕੀਤੀ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ-ਚੌਧਰੀ ਰਜੇਸ਼ ਗਹਿਰੀਵਾਲਾ ਅਗਲੀ ਖ਼ਬਰ ਭੁਲੱਥ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਈ.ਓ. ਵੜੈਚ
Ad Position 24