28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਲੋਕ ਜਨ ਸ਼ਕਤੀ ਪਾਰਟੀ ਨੇ ਕੀਤੀ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ-ਚੌਧਰੀ ਰਜੇਸ਼ ਗਹਿਰੀਵਾਲਾ

Ad Position 21
No active advertisement
ਅਜੀਤ ਡੈਸਕ 03-09-2025
ਕਪੂਰਥਲਾ, 2 ਸਤੰਬਰ (ਵਿ.ਪ੍ਰ.)-ਲੋਕ ਜਨ ਸ਼ਕਤੀ ਪਾਰਟੀ ਰਾਮ ਵਿਲਾਸ ਦੇ ਸੂਬਾ ਮੀਡੀਆ ਇੰਚਾਰਜ ਚੌਧਰੀ ਰਜੇਸ਼ ਕੁਮਾਰ ਗਹਿਰੀਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਸੂਬੇ ਵਿਚ ਆਏ ਹੜ੍ਹਾਂ ਲਈ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ | ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚਿਰਾਗ ਪਾਸਵਾਨ ਨੂੰ ਲਿਖਤੀ ਪੱਤਰ ਵੀ ਭੇਜਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਧਰੀ ਰਜੇਸ਼ ਕੁਮਾਰ ਗਹਿਰੀਵਾਲਾ ਨੇ ਦੱਸਿਆ ਕਿ ਲੋਕ ਜਨਸ਼ਕਤੀ ਪਾਰਟੀ ਦੀ ਸਮੁੱਚੀ ਸੂਬੇ ਦੀ ਲੀਡਰਸ਼ਿਪ ਵਲੋਂ ਚਿਰਾਗ ਪਾਸਵਾਨ ਦੇ ਨਿਰਦੇਸ਼ਾਂ ਤਹਿਤ ਅੱਜ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਜ਼ਿਲ੍ਹੇ ਨਾਲ ਸਬੰਧਿਤ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਮੁੜ ਵਸੇਬੇ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਤੇ ਉਨ੍ਹਾਂ ਦੀ ਪਾਰਟੀ ਦੇ ਵਰਕਰ ਸਮੇਂ ਸਮੇਂ 'ਤੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ | ਰਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਵੀ ਪੰਜਾਬ ਵਿਚ ਆਏ ਹੜ੍ਹਾਂ ਸਬੰਧੀ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਸੂਬੇ ਅੰਦਰ ਪ੍ਰਭਾਵਿਤ ਲੋਕਾਂ ਦੀ ਪੂਰੀ ਮਦਦ ਕਰੇਗੀ | ਮੀਡੀਆ ਇੰਚਾਰਜ ਨੇ ਦੱਸਿਆ ਕਿ ਜਲਦੀ ਹੀ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਹੜ੍ਹ ਪੀੜਤਾਂ ਦੀ ਸਾਰ ਲੈਣ ਲਈ ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹੇ ਦਾ ਦੌਰਾ ਕਰ ਸਕਦੇ ਹਨ | ਉਨ੍ਹਾਂ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਜਿਨ੍ਹਾਂ ਦੇ ਮਕਾਨ ਹੜ੍ਹਾਂ ਦੀ ਮਾਰ ਹੇਠ ਆਏ ਹਨ, ਉਨ੍ਹਾਂ ਨੂੰ ਮੁੜ ਉਸਾਰੀ ਲਈ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਪੈ ਰਹੇ ਮੋਹਲੇਧਾਰ ਮੀਂਹ ਨਾਲ ਮੋਠਾਂਵਾਲਾ ਵਿਖੇ 150 ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ ਅਗਲੀ ਖ਼ਬਰ ਬਾਵਾ ਚਰਨਜੀਤ ਸਿੰਘ ਦੀ 42ਵੀਂ ਬਰਸੀ ਸੰਬੰਧੀ ਸਮਾਗਮ ਤੇ ਮੈਡੀਕਲ ਕੈਂਪ ਅੱਜ
Ad Position 24