28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਲਗਾਤਾਰ ਪੈ ਰਹੇ ਮੋਹਲੇਧਾਰ ਮੀਂਹ ਨਾਲ ਮੋਠਾਂਵਾਲਾ ਵਿਖੇ 150 ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

Ad Position 21
No active advertisement
ਅਜੀਤ ਡੈਸਕ 03-09-2025
ਡਡਵਿੰਡੀ, 2 ਸਤੰਬਰ (ਦਿਲਬਾਗ ਸਿੰਘ ਝੰਡ)-ਪੰਜਾਬ ਵਿਚ ਬੀਤੇ ਕਈ ਦਿਨਾਂ ਤੋਂ ਪੈ ਰਹੇ ਤੇਜ਼ਧਾਰ ਮੀਂਹ ਨੇ ਜਿੱਥੇ ਆਮ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਉੱਥੇ ਝੋਨੇ ਦੀ ਫ਼ਸਲ ਵੀ ਬਰਬਾਦ ਕਰਕੇ ਰੱਖ ਦਿੱਤੀ ਹੈ | ਇਲਾਕੇ ਦੇ ਪਿੰਡ ਮੋਠਾਂਵਾਲਾ ਵਿਖੇ ਇਸ ਸਮੇਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ 150 ਏਕੜ ਦੇ ਕਰੀਬ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬੀ ਹੋਈ ਹੈ ਜਿਸ ਦੇ ਬਚਣ ਦੀ ਕੋਈ ਆਸ ਨਹੀਂ ਦਿਖਾਈ ਦੇ ਰਹੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮੋਠਾਂਵਾਲਾ ਦੇ ਨੰਬਰਦਾਰ ਹਰਵੰਤ ਸਿੰਘ, ਨਿਰਮਲ ਸਿੰਘ ਸੰਧੂ, ਬਲਕਾਰ ਸਿੰਘ ਸੰਧਾ, ਨਿਰਮਲਾ ਸਿੰਘ ਸੰਧਾ, ਜਸਵਿੰਦਰ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਗੁਰਦੀਪ ਸਿੰਘ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਪਿੰਡ ਮੋਠਾਂਵਾਲ ਤੋਂ ਕੁਲਾਰਾ ਅਤੇ ਸ਼ਾਲਾਪੁਰ ਨੂੰ ਜਾਂਦੀਆਂ ਸੰਪਰਕ ਸੜਕਾਂ ਦੀ ਵਿਚਕਾਰ ਹੈ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰ ਪੂਰਬ ਸਮਾਗਮਾਂ ਦੌਰਾਨ ਇਹ ਦੋਵੇਂ ਸੰਪਰਕ ਸੜਕਾਂ ਉੱਚੀਆਂ ਕਰਕੇ ਨਵੀਆਂ ਬਣਾਈਆਂ ਗਈਆਂ ਸਨ, ਪਰ ਇਨ੍ਹਾਂ ਦੋਵਾਂ ਹੀ ਸੜਕਾਂ ਵਿਚ ਪਾਣੀ ਦੀ ਨਿਕਾਸੀ ਲਈ ਕੋਈ ਵੀ ਪੁਲੀ ਨਹੀਂ ਰੱਖੀ ਗਈ | ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਭਾਰੀ ਮੀਂਹ ਪੈਂਦਾ ਹੈ ਤਾਂ ਉਨ੍ਹਾਂ ਦੀ ਫ਼ਸਲ ਵਿਚੋਂ ਪਾਣੀ ਕੱਢਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਤੇ ਹੁਣ ਵੀ ਡਾਫ ਲੱਗਣ ਕਾਰਨ ਉਨ੍ਹਾਂ ਦੇ ਪਿੰਡ ਦਾ ਕਰੀਬ 150 ਏਕੜ ਝੋਨੇ ਦਾ ਰਕਬਾ ਪਾਣੀ ਵਿਚ ਡੁੱਬਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪਿੰਡ ਕੁਲਾਰਾਂ ਦਾ ਮੀਂਹ ਦਾ ਸਾਰਾ ਪਾਣੀ ਵੀ ਉਨ੍ਹਾਂ ਦੇ ਖੇਤਾਂ ਵਿਚ ਜਮ੍ਹਾਂ ਹੋ ਜਾਂਦਾ ਹੈ ਜਦਕਿ ਅੱਗੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਕੋਲੋਂ ਦੀ ਲੰਘਦੇ ਸੇਮ ਨਾਲੇ ਦੀ ਵੀ ਕਦੇ ਸਫ਼ਾਈ ਨਹੀਂ ਕਰਵਾਈ ਗਈ | ਉਨ੍ਹਾਂ ਕਿਹਾ ਕਿ ਸੇਮ ਨਾਲ ਦੀ ਸਫ਼ਾਈ ਹੋਣ ਨਾਲ ਬਰਸਾਤਾਂ ਦਾ ਪਾਣੀ ਆਸਾਨੀ ਨਾਲ ਲੰਘ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਪੁਰਾਣੇ ਪਾਣੀ ਦੇ ਕੁਦਰਤੀ ਵਹਿਣ ਬਹਾਲ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ 'ਤੇ ਸੁਭਾਨਪੁਰ ਦੇ ਨਜ਼ਦੀਕ ਸੜਕ ਵਿਚ ਪਿਆ ਵੱਡਾ ਪਾੜ ਅਗਲੀ ਖ਼ਬਰ ਲੋਕ ਜਨ ਸ਼ਕਤੀ ਪਾਰਟੀ ਨੇ ਕੀਤੀ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ-ਚੌਧਰੀ ਰਜੇਸ਼ ਗਹਿਰੀਵਾਲਾ
Ad Position 24