28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਟੀਮ ਵਲੋਂ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਏਰੀਏ ਦਾ ਦੌਰਾ

Ad Position 21
No active advertisement
ਅਜੀਤ ਡੈਸਕ 03-09-2025
ਸੁਲਤਾਨਪੁਰ ਲੋਧੀ, 2 ਸਤੰਬਰ (ਨਰੇਸ਼ ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਟੀਮ ਵੱਲੋਂ ਸੂਬਾ ਆਗੂ ਸਲਵਿੰਦਰ ਸਿੰਘ ਚੁਤਾਲਾ, ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਤੇ ਸਲਵਿੰਦਰ ਸਿੰਘ ਜਾਣੀਆ ਵਲੋਂ ਹੜ੍ਹ ਪ੍ਰਭਾਵਿਤ ਏਰੀਏ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦਾ ਦੌਰਾ ਕੀਤਾ ਗਿਆ ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਤੋ ਕਿਸਾਨਾਂ ਮਜ਼ਦੂਰਾਂ ਲਈ ਰਾਹਤ ਪੈਕੇਜ ਦੇਣ ਦਾ ਜਲਦੀ ਐਲਾਨ ਕਰਨ ਦੀ ਮੰਗ ਕੀਤੀ, ਹੜ੍ਹ ਨਾਲ ਖ਼ਰਾਬ ਹੋਈ ਫ਼ਸਲ ਦਾ 70 ਹਜ਼ਾਰ ਰੁਪਏ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ, ਜੋ ਮਕਾਨ ਤੇ ਪਸ਼ੂ ਹੜ੍ਹ ਨਾਲ ਰੁੜ੍ਹ ਗਏ ਹਨ, ਉਨ੍ਹਾਂ ਦਾ ਜਲਦੀ ਮੁਆਵਜ਼ਾ ਕਿਸਾਨ ਮਜ਼ਦੂਰ ਨੂੰ ਦਿੱਤਾ ਜਾਵੇ | ਉਨ੍ਹਾਂ ਨੇ ਸਮਾਜ ਸੇਵੀ ਜਥੇਬੰਦੀਆਂ ਤੇ ਪੰਜਾਬ ਦੇ ਨੌਜਵਾਨਾਂ ਦਾ ਤਹਿਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪ ਅੱਗੇ ਹੋ ਕੇ ਹੜ੍ਹ ਪ੍ਰਭਾਵਿਤ ਏਰੀਏ ਵਿਚ ਲੋਕਾਂ ਦੀ ਸੇਵਾ ਕੀਤੀ | ਜਸਬੀਰ ਸਿੰਘ ਪਿੱਦੀ ਨੇ ਪੰਜਾਬ ਦੇ ਨੌਜਵਾਨ ਵਰਗ ਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਹੜ੍ਹ ਨਾਲ ਪ੍ਰਭਾਵਿਤ ਏਰੀਏ ਵਿਚ ਮੁਸ਼ਕਲਾਂ ਅਜੇ ਲੰਮਾ ਸਮਾਂ ਚੱਲਣਗੀਆਂ ਅਤੇ ਸਾਡੀ ਲੋੜ ਇਨ੍ਹਾਂ ਹੜ੍ਹ ਪ੍ਰਭਾਵਿਤ ਏਰੀਏ ਦੇ ਵੀਰਾ ਨੂੰ ਪਵੇਗੀ ਕਿਉਂਕਿ ਜ਼ਮੀਨਾਂ ਵਿਚ ਪਈ ਰੇਤ ਚੁੱਕਣ ਤੇ ਜ਼ਮੀਨ ਨੂੰ ਪੱਧਰ ਕਰਨ ਲਈ ਡੀਜ਼ਲ, ਬੀਜ, ਖਾਦ ਆਦਿ ਦੀ ਲੋੜ ਪਵੇਗੀ | ਇਸ ਲਈ ਫੰਡਾ ਨੂੰ ਇਕੱਠਾ ਕਰ ਕੇ ਰੱਖਿਆ ਜਾਵੇ ਤਾਂ ਜੋ ਬਾਅਦ ਵਿਚ ਇਨ੍ਹਾਂ ਵੀਰਾਂ ਦੀ ਬਾਂਹ ਫੜੀ ਜਾ ਸਕੇ | ਇਸ ਮੌਕੇ ਇਨ੍ਹਾਂ ਨਾਲ ਕੁਲਦੀਪ ਸਿੰਘ ਜਾਣੀਆਂ, ਪ੍ਰਗਟ ਸਿੰਘ ਚੱਕਾ, ਡਾ. ਮਲਕੀਤ ਸਿੰਘ ਫੱਤੋਵਾਲ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਰਣਧੀਰਪੁਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ ਅਗਲੀ ਖ਼ਬਰ ਸਰਕਾਰੀ ਅਨਾਜ 'ਚ ਹੇਰਾਫੇਰੀ ਕਰਨ ਸੰਬੰਧੀ ਕੇਸ ਦਰਜ
Ad Position 24