28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ 'ਤੇ ਗੁਰੂ ਕਾ ਬਾਗ ਵਿਖੇ ਧਾਰਮਿਕ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 03-09-2025
ਸੁਲਤਾਨਪੁਰ ਲੋਧੀ, 2 ਸਤੰਬਰ (ਨਰੇਸ਼ ਹੈਪੀ)-ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਸੇਵਾ ਸੋਸਾਇਟੀ ਸੁਲਤਾਨਪੁਰ ਲੋਧੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਸਪੁੱਤਰ ਮਹਾਨ ਤਪੱਸਵੀ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦਾ 531 ਵਾਂ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੋਸਾਇਟੀ ਦੇ ਪ੍ਰਧਾਨ ਰਾਜਾ ਗੁਰਪ੍ਰੀਤ ਸਿੰਘ ਦੀ ਦੇਖ ਰੇਖ ਬੜੀ ਧੂਮ ਧਾਮ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਅਵਤਾਰ ਸਿੰਘ ਸੰਧੂ ਹੈੱਡ ਗ੍ਰੰਥੀ ਗੁਰਦੁਆਰਾ ਗੁਰੂ ਕਾ ਬਾਗ, ਭਾਈ ਗੁਰਮੇਜ ਸਿੰਘ ਗ੍ਰੰਥੀ, ਭਾਈ ਦੀਪਕ ਸਿੰਘ ਤੇ ਭਾਈ ਕਰਨਜੀਤ ਸਿੰਘ ਵਿਦਵਾਨ ਕਥਾਵਾਚਕ ਬੇਰ ਸਾਹਿਬ ਆਦਿ ਵਲੋਂ ਭੋਗ ਦੇ ਸਲੋਕ ਸੁਣਾਏ ਗਏ | ਉਪਰੰਤ ਸਰਬੱਤ ਦੇ ਭਲੇ ਤੇ ਹੜ੍ਹ ਤੋਂ ਬਚਾਓ ਲਈ ਸਤਿਗੁਰੂ ਜੀ ਅੱਗੇ ਅਰਦਾਸ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਨੇ ਕੀਤੀ | ਇਸ ਮੌਕੇ ਆਯੋਜਿਤ ਗੁਰਮਤਿ ਸਮਾਗਮ ਵਿਚ ਸਿੱਖ ਪੰਥ ਦੇ ਵਿਦਵਾਨ ਮਹਾਂਪੁਰਸ਼ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਤੇ ਸੰਗਤਾਂ ਨੂੰ ਬਾਬਾ ਜੀ ਦਾ ਜੀਵਨ ਇਤਿਹਾਸ ਸੁਣਾਇਆ | ਉਪਰੰਤ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ, ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸਾਬਕਾ ਵਿਧਾਇਕ ਤੇ ਹੋਰ ਵੱਖ ਵੱਖ ਅਕਾਲੀ ਆਗੂਆਂ ਨੇ ਸ਼ਿਰਕਤ ਕੀਤੀ | ਇਸੇ ਦੌਰਾਨ ਹੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ 96 ਕਰੋੜੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ, ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ ਅਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਰਾਜਾ ਗੁਰਪ੍ਰੀਤ ਸਿੰਘ ਤੇ ਬਾਬਾ ਸ੍ਰੀ ਚੰਦ ਵੈੱਲਫੇਅਰ ਟਰੱਸਟ ਦੇ ਸਮੂਹ ਮੈਂਬਰਾਂ ਵੱਲੋਂ ਮਨਾਏ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਰਾਜਾ ਗੁਰਪ੍ਰੀਤ ਸਿੰਘ ਨੇ ਤਾਂ ਸਮੂਹ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਕੀਤਾ | ਉੱਥੇ ਜਥੇ ਗੁਰਦਿਆਲ ਸਿੰਘ ਖ਼ਾਲਸਾ ਮੈਂਬਰ ਪੀ.ਏ.ਸੀ.ਅਕਾਲੀ ਦਲ ਨੇ ਵੀ ਵੱਖਰੇ ਤੌਰ 'ਤੇ ਤਿੰਨਾਂ ਆਗੂਆਂ ਦਾ ਸਨਮਾਨ ਕੀਤਾ ਤੇ ਸੁਲਤਾਨਪੁਰ ਲੋਧੀ ਪੁੱਜਣ ਤੇ ਸਵਾਗਤ ਕੀਤਾ | ਇਸ ਤੋਂ ਇਲਾਵਾ ਮਹਾਨ ਗੁਰਮਤਿ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ (ਬਾਦਲ), ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ), ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਤੋਂ ਇਲਾਵਾ ਇਲਾਕੇ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਕੌਂਸਲਰ ਸੰਤਪ੍ਰੀਤ ਸਿੰਘ ਆਦਿ ਨੇ ਵੀ ਸਾਥੀਆਂ ਸਮੇਤ ਹਾਜ਼ਰੀ ਭਰੀ ਜਿਨ੍ਹਾਂ ਦਾ ਵੀ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਸਮਾਗਮ ਵਿਚ ਮਹਾਂਰਾਸ਼ਟਰ ਤੋਂ ਸੰਗਤਾਂ ਦੇ ਜਥੇ ਸਮੇਤ ਪੁੱਜੇ ਮਾਸਟਰ ਜੀ, ਅਕਾਲ ਐਜੂਕੇਸ਼ਨਲ ਸਰਵਿਸ ਦੇ ਐਮ.ਡੀ. ਅਮਿਤੋਜ ਸਿੰਘ ਕੰਬੋਜ, ਰਾਕੇਸ਼ ਨੀਟੂ ਹਲਕਾ ਇੰਚਾਰਜ ਭਾਜਪਾ, ਸਤਪਾਲ ਮਦਾਨ ਪ੍ਰਧਾਨ ਵਪਾਰ ਮੰਡਲ, ਆੜ੍ਹਤੀ ਆਗੂ ਸੁਖਪਾਲਬੀਰ ਸਿੰਘ ਸੋਨੂੰ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਭਾਈ ਸਰਬਜੀਤ ਸਿੰਘ ਬੱਬੂ, ਭਾਈ ਰਘਬੀਰ ਸਿੰਘ ਪ੍ਰਧਾਨ ਮਾਤਾ ਸੁਲੱਖਣੀ ਸੇਵਾ ਸੋਸਾਇਟੀ, ਜਥੇਦਾਰ ਵਰਿੰਦਰਪਾਲ ਸਿੰਘ ਭਵਾਨੀਪੁਰ, ਜਥੇ ਪਰਮਿੰਦਰ ਸਿੰਘ ਖ਼ਾਲਸਾ, ਬਾਬਾ ਜਸਪਾਲ ਸਿੰਘ, ਬਾਬਾ ਅਵਤਾਰ ਸਿੰਘ, ਨਿਰਮਲਪਾਲ ਸਿੰਘ ਬਵੇਜਾ ਤੇ ਹੋਰ ਵੱਖ ਵੱਖ ਹਸਤੀਆਂ ਦਾ ਸਨਮਾਨ ਰਾਜਾ ਗੁਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ | ਇਸ ਸਮਾਗਮ ਵਿਚ ਭਾਈ ਦਿਆਲ ਸਿੰਘ ਰਾਗੀ, ਭਾਈ ਕੰਵਲਜੀਤ ਸਿੰਘ ਰਾਗੀ, ਭਾਈ ਬੱਗਾ ਸਿੰਘ ਦੇ ਰਾਗੀ ਜਥੇ ਤੋਂ ਇਲਾਵਾ ਬਾਬਾ ਮਨਮੋਹਨ ਸਿੰਘ ਪਟਿਆਲਾ ਵਾਲਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ਦੁਪਹਿਰ 1.30 ਵਜੇ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਵੱਖ-ਵੱਖ ਪਕਵਾਨਾਂ ਦੇ ਅਟੁੱਟ ਲੰਗਰ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਤੋਂ ਬਚਣ ਲਈ ਪਾਣੀ ਦੇ ਕੁਦਰਤੀ ਰਸਤਿਆਂ ਨੂੰ ਸਾਫ਼ ਕਰਨਾ ਜ਼ਰੂਰੀ-ਧੀਮਾਨ ਅਗਲੀ ਖ਼ਬਰ 8 ਮਹੀਨੇ ਸੰਘਰਸ਼ ਤੋਂ ਬਾਅਦ ਆਿਖ਼ਰ ਮਿਲ ਹੀ ਗਿਆ ਨਡਾਲਾ ਦੇ ਨਵੇਂ ਪ੍ਰਧਾਨਾਂ ਨੂੰ ਚਾਰਜ <br/>
Ad Position 24