27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪਿੰਡ ਮਹੇੜੂ, ਖਜੂਰਲਾ, ਭਾਖੜੀਆਣਾ ਤੇ ਵਾਹਦਾ ਵਿਖੇ ਹੜ੍ਹ ਦੀ ਸਥਿਤੀ ਦਾ ਡਾ. ਰਾਜ ਕੁਮਾਰ ਚੱਬੇਵਾਲ ਤੇ ਡੀ. ਸੀ. ਨੇ ਜਾਇਜ਼ਾ

Ad Position 21
No active advertisement
ਅਜੀਤ ਡੈਸਕ 04-09-2025
ਫਗਵਾੜਾ, 3 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਪਿੰਡਾਂ ਵਿਚ ਆਏ ਹੜ੍ਹ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿੱਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਫਗਵਾੜਾ ਜ਼ਸ਼ਨਜੀਤ ਸਿੰਘ ਤੇ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਨੇ ਮਹੇੜੂ, ਖਜੂਰਲਾ, ਭਾਖੜੀਆਣਾ, ਵਾਹਦਾ ਪਿੰਡਾਂ ਦਾ ਦੌਰਾ ਕੀਤਾ | ਮਹੇੜੂ ਤੇ ਭਾਖੜੀਆਣਾ ਸੜਕ 'ਤੇ ਪਾਣੀ ਜ਼ਿਆਦਾ ਹੋਣ ਕਰਕੇ ਡਾ: ਰਾਜ ਕੁਮਾਰ ਚੱਬੇਵਾਲ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਟਰੈਕਟਰਾਂ 'ਤੇ ਬੈਠ ਕੇ ਗਏ | ਪਿੰਡਾਂ ਦੇ ਲੋਕਾਂ ਨੇ ਫਗਵਾੜਾ ਵਾਸਤੇ ਕਿਸ਼ਤੀ ਦੀ ਮੰਗ ਕੀਤੀ | ਉਨ੍ਹਾਂ ਕਿਹਾ ਫਗਵਾੜਾ ਪ੍ਰਸ਼ਾਸਨ ਕੋਲ ਕਿਸ਼ਤੀ ਦੀ ਸੁਵਿਧਾ ਜ਼ਰੂਰ ਹੋਣੀ ਚਾਹੀਦੀ ਹੈ | ਇਸ ਮੌਕੇ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਵੀ ਪ੍ਰਦਾਨ ਕੀਤੀ ਗਈ | ਫਗਵਾੜਾ ਵਿਖੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਹਰਨੂਰ ਸਿੰਘ ਹਰਜੀ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹੜ੍ਹਾਂ ਤੇ ਭਾਰੀ ਬਾਰਿਸ਼ਾਂ ਕਰਕੇ ਪੀੜਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਰਾਹਤ ਕਾਰਜ ਜੰਗੀ ਪੱਧਰ ਲਗਾਤਾਰ ਜਾਰੀ ਹਨ | ਉਨ੍ਹਾਂ ਦੱਸਿਆ ਕਿ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਪੀੜਤ ਪਰਿਵਾਰਾਂ ਨੂੰ ਰਾਸ਼ਨ, ਤਰਪਾਲਾਂ, ਪਸ਼ੂਆਂ ਲਈ ਚਾਰਾ, ਡਾਕਟਰੀ ਸਹਾਇਤਾ ਤੇ ਹੋਰ ਲੋੜੀਂਦੀਆਂ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਅਮਿੱਤ ਕੁਮਾਰ ਪੰਚਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਰੀ ਬਾਰਿਸ਼ਾਂ ਹੋਣ ਕਰਕੇ ਫਗਵਾੜਾ ਵਿਖੇ ਡਰੇਨਾਂ ਤੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ | ਉਨ੍ਹਾਂ ਕਿਹਾ ਕਿ ਪਾਣੀ ਦੇ ਵਧੇ ਪੱਧਰ ਨੂੰ ਦੇਖਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਜਿਨ੍ਹਾਂ ਵੀ ਜ਼ਰੂਰੀ ਵਸਤਾਂ ਦੀ ਜ਼ਰੂਰਤ ਹੈ ਪ੍ਰਸ਼ਾਸਨ ਵਲੋਂ ਤੁਰੰਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਏ.ਡੀ.ਸੀ. ਅਕਸ਼ਿਤਾ ਗੁਪਤਾ ਤੇ ਐਸ.ਡੀ.ਐਮ. ਜਸ਼ਨਜੀਤ ਸਿੰਘ ਨੇ ਕਿਹਾ ਕਿ ਫਗਵਾੜਾ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਸਾਡੇ ਵਲੋਂ ਬਣਾਈਆਂ ਟੀਮਾਂ ਪੂਰੀ ਤਰ੍ਹਾਂ ਨਿਗਾਹ ਰੱਖ ਰਹੀਆਂ ਹਨ | ਇਸ ਮੌਕੇ ਪਿੰਡ ਵਾਸੀਆਂ ਇਹ ਵੀ ਮੰਗ ਕੀਤੀ ਕਿ ਨੁਕਸਾਨੀਆਂ ਫ਼ਸਲਾਂ ਦਾ ਜ਼ਰੂਰ ਮੁਆਵਜ਼ਾ ਮਿਲਣਾ ਚਾਹੀਦਾ ਹੈ | ਇਸ ਮੌਕੇ ਤਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਕਾਨੂੰਗੋ ਪਰਮਜੀਤ ਸਿੰਘ ਭਾਖੜੀਆਣਾ, ਮਲਕੀਤ ਚੰਦ ਸੈਕਟਰੀ, ਕਾਲਾ ਸਰਪੰਚ ਅਠੋਲੀ ਤੋਂ ਇਲਾਵਾ ਖਜੂਰਲਾ, ਭਾਖੜੀਆਣਾ, ਮਹੇੜੂ, ਮਾਧੋਪੁਰ ਦੇ ਸਰਪੰਚ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਮੀਂਹ ਪੈਣ ਕਾਰਨ ਘਰਾਂ, ਸਰਕਾਰੀ ਦਫ਼ਤਰਾਂ ਤੇ ਹੋਰ ਮਕਾਨਾਂ ਦੀਆਂ ਛੱਤਾਂ ਸਿੰਮਣ ਲੱਗੀਆਂ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
Ad Position 24