ਕਪੂਰਥਲਾ, 3 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਚ ਹੜ੍ਹ ਨਾਲ ਹੋਈ ਤਬਾਹੀ ਮਾੜੀ ਯੋਜਨਾਬੰਦੀ ਦਾ ਸਪਸ਼ਟ ਸਬੂਤ ਹੈ | ਇਸ ਲਈ ਸਰਕਾਰ ਨੂੰ ਬਰਸਾਤ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧ ਸਮੇਂ ਸਿਰ ਕਰਨੇ ਚਾਹੀਦੇ ਸਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਓਮਕਾਰ ਕਾਲੀਆ ਸੂਬਾਈ ਬੁਲਾਰੇ ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਹੜ੍ਹ ਭਾਵੇਂ ਕੁਦਰਤੀ ਵਰਤਾਰਾ ਹੈ ਤੇ ਇਸ ਵਿਚ ਜਲਵਾਯੂ ਪਰਿਵਰਤਨ ਤੇ ਮਨੁੱਖੀ ਕਾਰਕ ਵੀ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਸੁਚਾਰੂ ਬਣਾਉਣ ਦੀ ਲੋੜ ਹੈ ਤਾਂ ਜੋ ਵੱਖ-ਵੱਖ ਖੇਤਰਾਂ ਵਿਚ ਹੋਣ ਵਾਲੀ ਬਾਰਸ਼ ਦਾ ਅਗਾਊਾ ਅਨੁਮਾਨ ਲਗਾਕੇ ਵੱਖ-ਵੱਖ ਡੈਮਾਂ ਵਿਚੋਂ ਪਾਣੀ ਨੂੰ ਲੋੜ ਅਨੁਸਾਰ ਛੱਡਿਆ ਜਾ ਸਕੇ | ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਸਰੋਤ ਏਰੀਏ ਵਿਚ ਨਜਾਇਜ਼ ਉਸਾਰੀਆਂ, ਮਾਈਨਿੰਗ ਤੇ ਸਖ਼ਤੀ ਨਾਲ ਰੋਕ ਲਗਾਈ ਜਾਵੇ | ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਨੂੰ ਭਾਵੇਂ ਟਾਲਿਆ ਨਹੀਂ ਜਾ ਸਕਦਾ ਪਰ ਇਸਦੇ ਮਾਰੂ ਪ੍ਰਭਾਵ ਘਟਾਉਣ ਲਈ ਅਗਾਊਾ ਪੁਖ਼ਤਾ ਪ੍ਰਬੰਧ ਕੀਤੇ ਜਾ ਸਕਦੇ ਹਨ | ਓਮਕਾਰ ਕਾਲੀਆ ਨੇ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਜਦੋਂ ਬਰਸਾਤ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੁੰਦਾ ਹੈ ਤਾਂ ਉਦੋਂ ਸਰਕਾਰ ਵਲੋਂ ਡਰੇਨਾਂ ਦੀ ਸਫ਼ਾਈ ਤੇ ਬੰਨ੍ਹਾਂ ਦੀ ਮਜ਼ਬੂਤੀ ਲਈ ਖਾਨਾਪੂਰਤੀ ਕੀਤੀ ਜਾਂਦੀ ਹੈ ਤੇ ਦਾਅਵੇ ਇਹ ਕੀਤੇ ਜਾਂਦੇ ਹਨ ਕਿ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਸਾਰੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ |