28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਗੁਰੂ ਅਮਰਦਾਸ ਪਬਲਿਕ ਸਕੂਲ ਨੇ ਜ਼ੋਨਲ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਪਹਿਲਾ ਸਥਾਨ ਲਿਆ

Ad Position 21
No active advertisement
ਅਜੀਤ ਡੈਸਕ 04-09-2025
ਕਪੂਰਥਲਾ, 3 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਰਾਜ ਵਲੋਂ ਕਰਵਾਏ ਗਏ ਜ਼ੋਨਲ ਪੱਧਰੀ ਖੇਡਾਂ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਲੜਕਿਆਂ ਦੀ ਅੰਡਰ-14 ਵਾਲੀਬਾਲ ਦੀ ਟੀਮ ਤੇ ਲੜਕੀਆਂ ਦੀ ਅੰਡਰ-14 ਕਬੱਡੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਇਲਾਕੇ ਦੇ ਬਹੁਗਿਣਤੀ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਗੁਰੂ ਅਮਰ ਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਲਿਆ | ਅੱਵਲ ਰਹੇ ਵਿਦਿਆਰਥੀਆਂ ਤੇ ਉਨ੍ਹਾਂ ਨੂੰ ਮੁਕਾਬਲੇ ਲਈ ਤਿਆਰ ਕਰਨ ਵਾਲੇ ਅਧਿਆਪਕ ਲਖਵੀਰ ਸਿੰਘ ਤੇ ਅੰਜੂ ਨੂੰ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟ ਵੀ ਦੁੱਖ ਦੀ ਘੜੀ 'ਚ ਹੜ੍ਹ ਪੀੜਤ ਲੋਕਾਂ ਦੇ ਨਾਲ ਹੈ-ਮੁਖਤਾਰ ਭਗਤਪੁਰ ਅਗਲੀ ਖ਼ਬਰ ਦਰਿਆਵਾਂ ਦੇ ਪਾਣੀ 'ਚ ਡੁੱਬ ਰਹੇ ਪੰਜਾਬ ਦੀ ਬਾਂਹ ਫੜਨ ਨਹੀਂ ਆਏ ਦਿੱਲੀ ਤੇ ਰਾਜਸਥਾਨ
Ad Position 24