28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵੇਰਕਾ ਮਿਲਕ ਪਲਾਂਟ ਵੀ ਦੁੱਖ ਦੀ ਘੜੀ 'ਚ ਹੜ੍ਹ ਪੀੜਤ ਲੋਕਾਂ ਦੇ ਨਾਲ ਹੈ-ਮੁਖਤਾਰ ਭਗਤਪੁਰ

Ad Position 21
No active advertisement
ਅਜੀਤ ਡੈਸਕ 04-09-2025
ਸੁਲਤਾਨਪੁਰ ਲੋਧੀ, 3 ਸਤੰਬਰ (ਨਰੇਸ਼ ਹੈਪੀ)-ਦਰਿਆ ਬਿਆਸ ਕਾਰਨ ਆਏ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਪੰਜਾਬ ਦੀ ਸਭ ਤੋਂ ਵੱਧ ਦੁੱਧ ਉਤਪਾਦਕ ਵੇਰਕਾ ਵੱਲੋਂ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਵੇਰਕਾ ਮਿਲਕ ਪਲਾਂਟ ਜਲੰਧਰ ਦੇ ਚੇਅਰਮੈਨ ਰਾਜੇਸ਼ਵਰ ਸਿੰਘ ਸਰਾਏ ਦੁਆਰਾ ਭੇਜੀ ਰਾਹਤ ਸਮੱਗਰੀ ਦੇ ਟਰੱਕ ਨੂੰ ਹਲਕਾ ਸੁਲਤਾਨਪੁਰ ਲੋਧੀ ਵਿਚ ਡਾਇਰੈਕਟਰ ਮਿਲਕ ਪਲਾਂਟ ਮੁਖਤਾਰ ਸਿੰਘ ਭਗਤਪੁਰ ਵੱਲੋਂ ਬੇਬੇ ਨਾਨਕੀ ਦੁੱਧ ਸ਼ੀਤਲ ਕੇਂਦਰ ਵਿਖੇ ਲੋੜਵੰਦਾਂ ਨੂੰ ਵੰਡਿਆ ਗਿਆ | ਇਸ ਮੌਕੇ ਡਾਇਰੈਕਟਰ ਮੁਖਤਾਰ ਸਿੰਘ ਭਗਤਪੁਰ ਨੇ ਕਿਹਾ ਕਿ ਸੂਬੇ ਵਿਚ ਇਸ ਸਮੇਂ ਹੜ੍ਹ ਦੀ ਸਥਿਤੀ ਬਹੁਤ ਗੰਭੀਰ ਹੈ | ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦਾ ਮੰਡ ਖੇਤਰ ਅਤੇ ਵੱਡੀ ਗਿਣਤੀ ਵਿਚ ਕਈ ਪਿੰਡ ਵੀ ਹੜ੍ਹ ਦੀ ਲਪੇਟ ਵਿਚ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਸ ਸਮੇਂ ਕਈ ਲੋਕ ਘਰ ਤੋਂ ਬੇਘਰ ਹੋ ਚੁੱਕੇ ਹਨ | ਇਸ ਮੌਕੇ ਸਾਡਾ ਸਾਰਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਮੁਸ਼ਕਿਲ ਦੀ ਘੜੀ ਵਿਚ ਇਨ੍ਹਾਂ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਂਦੇ ਹੋਏ ਮਦਦ ਕਰੀਏ | ਉਨ੍ਹਾਂ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਵੱਲੋਂ ਪਰਿਵਾਰਾਂ ਲਈ ਰਾਹਤ ਸਮੱਗਰੀ ਵਜੋਂ ਭੇਜੀ ਗਈ ਹੈ ਤਾਂ ਕਿ ਅਸੀਂ ਵੀ ਆਪਣਾ ਯੋਗਦਾਨ ਪਾ ਸਕੀਏ | ਇਸ ਮੌਕੇ ਸਾਬਕਾ ਸਰਪੰਚ ਤੇ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ ਨੇ ਕਿਹਾ ਕਿ ਵੇਰਕਾ ਵਾਲਿਆਂ ਦਾ ਇਸ ਮੁਸੀਬਤ ਦੀ ਘੜੀ ਵਿਚ ਕੀਤਾ ਗਿਆ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ | ਇਸ ਮੌਕੇ ਜਲੰਧਰ ਤੋਂ ਮੈਡਮ ਗੁਰਦੀਪ ਕੌਰ ਏਰੀਆ ਇੰਚਾਰਜ, ਡਾਇਰੈਕਟਰ ਮੁਖਤਾਰ ਸਿੰਘ ਭਗਤਪੁਰ, ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸੈਂਟਰ ਇੰਚਾਰਜ ਕੁਲਦੀਪ ਰਾਜ, ਮਨਜਿੰਦਰ ਸਿੰਘ, ਨਿਮਰਜੋਤ, ਹਰਜਿੰਦਰ ਸਿੰਘ, ਪ੍ਰੀਆ, ਗੁਲਾਮ ਰਸੂਲ ਆਦਿ ਸਮੇਤ ਸੈਂਟਰ ਦਾ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਨੇ ਜ਼ੋਨਲ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਪਹਿਲਾ ਸਥਾਨ ਲਿਆ
Ad Position 24