28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬਾਜਵਾ ਵਲੋਂ ਬੁਤਾਲਾ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮ ਦੀ ਸਮੀਖਿਆ

Ad Position 21
No active advertisement
ਅਜੀਤ ਡੈਸਕ 04-09-2025
ਢਿਲਵਾਂ, 3 ਸਤੰਬਰ (ਪ੍ਰਵੀਨ ਕੁਮਾਰ)-ਹੜ੍ਹ ਕਾਰਨ ਮੰਡ ਖੇਤਰਾਂ ਵਿਚ ਧੁੱਸੀ ਬੰਨ੍ਹਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਬੁਤਾਲਾ ਵਿਖੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਡਰੇਨਜ਼ ਵਿਭਾਗ ਦੇ ਐਸ.ਡੀ.ਓ ਸੁਖਪਾਲ ਸਿੰਘ ਪਾਸੋਂ ਬੰਨ੍ਹ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਬਿਲਕੁਲ ਸੁਰੱਖਿਅਤ ਹੈ ਤੇ ਬੰਨ੍ਹ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ | ਉਨ੍ਹਾਂ ਨੀਵੇਂ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦਾ ਪੱਧਰ ਵੱਧ ਜਾਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਬਣਾਏ ਹੋਰ ਰਾਹਤ ਕੇਂਦਰਾਂ ਵਿਚ ਆ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਰਾਹਤ ਕੇਂਦਰਾਂ ਵਿਚ ਲੋਕਾਂ ਦੇ ਰਹਿਣ, ਖਾਣ-ਪੀਣ ਤੇ ਸਿਹਤ ਸੰਭਾਲ ਦੇ ਪੂਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪ੍ਰਸ਼ਾਸਨ ਵਲੋਂ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਸਕੇ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990, 24 ਘੰਟੇ ਕਾਰਜਸ਼ੀਲ ਹਨ ਜਿਸ ਤੇ ਲੋਕ ਜ਼ਰੂਰਤ ਅਨੁਸਾਰ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਧਾਲੀਵਾਲ ਨੇ ਫਗਵਾੜਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਭਾਰੀ ਮੀਂਹ ਨਾਲ ਹਲਕਾ ਸੁਲਤਾਨਪੁਰ ਲੋਧੀ ਖੇਤਰ 'ਚ ਝੋਨੇ ਦੇ ਖੇਤ ਡੁੱਬੇ
Ad Position 24