28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਧਾਲੀਵਾਲ ਨੇ ਫਗਵਾੜਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 04-09-2025
ਫਗਵਾੜਾ, 3 ਸਤੰਬਰ (ਚਾਨਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਭਾਰੀ ਬਰਸਾਤ ਨਾਲ ਬਣੀ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਹਲਕੇ ਦੇ ਪਿੰਡਾਂ ਵਾਹਦ, ਸੰਗਤਪੁਰ, ਮਲਕਪੁਰ ਤੇ ਸਾਹਨੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਤੇ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਲਈ | ਵਿਧਾਇਕ ਧਾਲੀਵਾਲ ਨੇ ਸਰਕਾਰ ਦੇ ਪ੍ਰਬੰਧਾਂ ਨੂੰ ਨਾਕਾਫ਼ੀ ਦੱਸਿਆ ਅਤੇ ਕਿਹਾ ਕਿ ਜੇਕਰ ਆਉਂਦੇ ਦਿਨਾਂ 'ਚ ਬਰਸਾਤ ਅਤੇ ਓਵਰ ਫਲੋਅ ਨਹਿਰਾਂ ਰਾਹੀਂ ਪਾਣੀ ਦੀ ਆਮਦ ਇਸੇ ਤਰ੍ਹਾਂ ਜਾਰੀ ਰਹੀ ਤਾਂ ਹਾਲਾਤ ਬੇਕਾਬੂ ਹੋ ਜਾਣਗੇ, ਕਿਉਂਕਿ ਸੂਬਾ ਸਰਕਾਰ ਨੇ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਹਨ | ਇਸ ਮੌਕੇ ਗੁਰਦਿਆਲ ਸਿੰਘ ਭੁੱਲਾਰਾਈ, ਜਗਜੀਵਨ ਲਾਲ, ਵਿੱਕੀ ਵਾਲੀਆ, ਸਤਪਾਲ ਸਿੰਘ ਸਰਪੰਚ, ਹਰਦੀਪ ਸਿੰਘ ਵਾਹਦ, ਹਰਜਿੰਦਰ ਸਿੰਘ, ਕੁਲਤਾਰ ਸਿੰਘ, ਭੁਪਿੰਦਰ ਸਿੰਘ, ਜੁਝਾਰ ਸਿੰਘ, ਗੁਰਚਰਨ ਸਿੰਘ, ਰਤਨ ਸਿੰਘ, ਸੰਤੋਖ ਸਿੰਘ, ਹਰਜੀਤ ਸਿੰਘ, ਪਰਮਿੰਦਰ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਮਨਿੰਦਰ ਸਿੰਘ, ਹਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਪਿਆਰਾ ਰਾਮ, ਜਰਨੈਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਬੋਲੀ ਗਈ ਭੱਦੀ ਸ਼ਬਦਾਵਲੀ ਦੀ ਨਿਖੇਧੀ ਅਗਲੀ ਖ਼ਬਰ ਬਾਜਵਾ ਵਲੋਂ ਬੁਤਾਲਾ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮ ਦੀ ਸਮੀਖਿਆ
Ad Position 24