29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 50 ਲੱਖ ਦੀ ਗਰਾਂਟ ਦਾ ਐਲਾਨ

Ad Position 21
No active advertisement
ਅਜੀਤ ਡੈਸਕ 04-09-2025
r24 ਦਿਨਾਂ ਤੋਂ ਪਾਣੀ ਵਿਚ ਘਿਰੇ ਲੋਕਾਂ ਦਾ ਜੀਵਨ ਸੰਕਟ ਮਈ, ਰਾਹਤ ਸਮੱਗਰੀ ਵਾਲਿਆਂ ਦੀ ਸਹੂਲਤ ਲਈ ਮੋਬਾਈਲ ਨੰਬਰ ਜਾਰੀ
ਸੁਲਤਾਨਪੁਰ ਲੋਧੀ, 3 ਸਤੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਵਿਚ ਆਏ ਹੜ੍ਹਾਂ ਦੇ ਦਰਦ ਨੂੰ ਬੜੀ ਸ਼ਿੱਦਤ ਨਾਲ ਮਹਿਸੂਸ ਕਰਦਿਆਂ ਪੀੜਤ ਲੋਕਾਂ ਦੀ ਮਦਦ ਵਾਸਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ | ਇਸ ਗ੍ਰਾਂਟ ਵਿਚੋਂ 5 ਪਿੰਡਾਂ ਨੂੰ ਕਿਸ਼ਤੀਆਂ ਅਤੇ ਪੀਣ ਵਾਲੇ ਪਾਣੀ ਦੇ ਟੈਂਕਰ ਲੈ ਕੇ ਦਿੱਤੇ ਜਾ ਰਹੇ ਹਨ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੁੱਝ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਹਾਜ਼ਰੀ ਵਿਚ ਮੋਟਰ ਬੋਟ ਦੇਣ ਦਾ ਐਲਾਨ ਕੀਤਾ ਸੀ | ਇਨ੍ਹਾਂ ਪਿੰਡਾਂ ਵਿਚ ਸੰਤ ਸੀਚੇਵਾਲ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਸਾਂਗਰਾ, ਆਹਲੀ ਕਲਾਂ ਅਤੇ ਰਾਮਪੁਰ ਗੋਰਾ ਨੂੰ ਗ੍ਰਾਂਟ ਜਾਰੀ ਕਰ ਦਿੱਤੀ ਹੈ | ਇਸੇ ਤਰ੍ਹਾਂ ਮਾਝੇ ਖੇਤਰ ਦੇ ਅੰਮਿ੍ਤਸਰ ਜ਼ਿਲ੍ਹੇ ਵਿਚ ਹੜ੍ਹ ਦੌਰਾਨ ਮਚੀ ਤਬਾਹੀ ਦੌਰਾਨ ਪੀੜਤ ਲੋਕਾਂ ਨੂੰ ਪੀਣ ਵਾਲੇ ਪਾਣੀ ਦੇ ਆ ਰਹੀ ਕਿੱਲਤ ਨੂੰ ਦੂਰ ਕਰਨ ਲਈ ਉਨ੍ਹਾਂ ਵੱਲੋਂ ਅਜਨਾਲੇ ਦੇ 4 ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਦਿੱਤੇ ਹਨ | ਉਨ੍ਹਾਂ ਵੱਲੋਂ ਹੁਣ ਤੱਕ ਆਪਣੇ ਅਖ਼ਤਿਆਰੀ ਫੰਡਜ਼ ਵਿਚੋਂ 43 ਲੱਖ ਤੋਂ ਵੱਧ ਪੈਸੇ ਜਾਰੀ ਕਰ ਦਿੱਤੇ ਹਨ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ ਹਮੇਸ਼ਾ ਹੜ੍ਹਾਂ ਪੀੜਤਾਂ ਦੀ ਸਹਾਇਤਾ ਲਈ ਖੜ੍ਹੇ ਹਨ | ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਦੇ ਤਿੰਨ ਵਾਰ ਟੁੱਟੇ ਧੁੱਸੀ ਬੰਨ੍ਹ ਦੇ ਨੇੜੇ ਵਸੇ ਪਿੰਡਾਂ ਦੇ ਲੋਕਾਂ ਦਾ ਦਰਦ ਉਹ ਨੇੜਿਓ ਜਾਣਦੇ ਹਨ | ਉਨ੍ਹਾਂ ਕਿਹਾ ਕਿ 24 ਦਿਨਾਂ ਤੋਂ ਪਾਣੀ ਵਿਚ ਘਿਰੇ ਲੋਕਾਂ ਦਾ ਜੀਵਨ ਬੜਾ ਸੰਕਟ ਮਈ ਹੈ | ਉਨ੍ਹਾਂ ਦੱਸਿਆ ਕਿ ਉਹ 11 ਅਗਸਤ ਤੋਂ ਲਗਾਤਾਰ ਹੜ੍ਹ ਪੀੜਤਾਂ ਦੀ ਸਹਾਇਤਾ ਵਿਚ ਹਾਜ਼ਰ ਸਨ | ਸੰਤ ਸੀਚੇਵਾਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸਮਾਨ ਲੈ ਕੇ ਆਉਣ ਵਾਲਿਆਂ ਦਾ ਤਹਿਦਿਲੋਂ ਧੰਨਵਾਦ ਕੀਤਾ | ਸੰਤ ਸੀਚੇਵਾਲ ਨੇ ਦੂਰ ਦੁਰਾਡੇ ਤੋਂ ਰਾਹਤ ਸਮੱਗਰੀ ਲੈ ਕੇ ਆਉਣ ਵਾਲਿਆਂ ਦੀ ਸਹੂਲਤ ਤੇ ਹੜ੍ਹ ਪ੍ਰਭਾਵਿਤ ਪੀੜਤਾਂ ਦੀ ਸਹਾਇਤਾ ਲਈ ਮੋਬਾਈਲ ਨੰਬਰ +91 94630-60363, +91 81466-93793, +91 97818-35919 ਜਾਰੀ ਕੀਤੇ ਹਨ | ਜਿਸ ਰਾਹੀ ਉਨ੍ਹਾਂ ਨੂੰ ਸਹੀ ਜਾਣਕਾਰੀ ਮਿਲ ਸਕੇ ਕਿ ਉਹ ਰਾਹਤ ਸਮੱਗਰੀ ਲੈ ਕੇ ਕਦੋਂ ਆਉਣ | ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਅਸਲ ਸਥਿਤੀ ਪਾਣੀ ਉੱਤਰਨ ਤੋਂ ਬਾਅਦ ਪਤਾ ਚੱਲੇਗੀ ਤੇ ਉਸ ਵੇਲੇ ਪੀੜਤਾਂ ਦੇ ਮੁੜ ਵਸੇਬੇ ਲਈ ਸੇਵਾ ਦੀ ਸਖ਼ਤ ਲੋੜ ਹੋਵੇਗੀ | ਯਾਦ ਰਹੇ ਕਿ ਸੰਤ ਸੀਚੇਵਾਲ ਵੱਲੋਂ ਸਾਲ 2023 ਦੌਰਾਨ ਸ਼ਾਹਕੋਟ ਏਰੀਏ ਵਿਚ ਆਏ ਹੜ੍ਹਾਂ ਦੌਰਾਨ ਵੀ ਆਪਣੀ ਤਨਖ਼ਾਹ ਵਿਚੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਐਕਸਾਵੇਟਰ ਮਸ਼ੀਨ ਲੈ ਕੇ ਦਿੱਤੀ ਗਈ ਸੀ | ਜਿਸ ਨੇ ਉਸ ਸਮੇਂ ਧੁੱਸੀ ਬੰਨ੍ਹ ਵਿਚ ਆਏ 2 ਪਾੜਾਂ ਨੂੰ ਪੂਰਨ ਵਿਚ ਵੱਡੀ ਭੂਮਿਕਾ ਨਿਭਾਈ ਸੀ | ਹੁਣ ਵੀ ਇਹ ਮਸ਼ੀਨ ਕਿਸਾਨਾਂ ਦੀ ਸਹਾਇਤਾ ਲਈ ਹੜ੍ਹਾਂ ਪੀੜਤ ਇਲਾਕਿਆਂ ਵਿਚ ਬੰਨ੍ਹ ਨੂੰ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਲੋਕ ਜਦੋਂ ਤੱਕ ਮੁੜ ਸੁੱਖ ਚੈਨ ਨਾਲ ਵਸ ਨਹੀਂ ਜਾਂਦੇ, ਤਦ ਤੱਕ ਭਲਾਈ ਕੇਂਦਰ ਵਲੋਂ ਰਾਹਤ ਸਮੱਗਰੀ ਤੇ ਮੈਡੀਕਲ... ਅਗਲੀ ਖ਼ਬਰ ਬਾਵਾ ਚਰਨਜੀਤ ਸਿੰਘ ਦੀ 42ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ
Ad Position 24