12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਬਾਘੂਵਾਲ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 05-09-2025

ਕਪੂਰਥਲਾ, 4 ਸਤੰਬਰ (ਅਮਰਜੀਤ ਕੋਮਲ)-ਪੰਜਾਬ ਵਿਚ ਹੜ੍ਹਾਂ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵਲੋਂ ਸੂਬਾ ਸਰਕਾਰ ਨਾਲ ਵਿਚਾਰ ਵਟਾਂਦਰੇ ਉਪਰੰਤ ਯੋਜਨਾਬੰਦੀ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵਰਾਜ ਸਿੰਘ ਚੌਹਾਨ ਕੇਂਦਰੀ ਖੇਤੀਬਾੜੀ ਮੰਤਰੀ ਨੇ ਅੱਜ ਰਾਤ 8:30 ਵਜੇ ਕਪੂਰਥਲਾ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡ ਬਾਘੂਵਾਲ ਵਿਚ ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ਪੰਜਾਬ ਦੇ ਨਾਲ ਹੈ ਤੇ ਉਹ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਦੇਸ਼ ਅਨੁਸਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤੇ ਦੋ ਕੇਂਦਰੀ ਟੀਮਾਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦਾ ਵੀ ਵੱਖਰੇ ਤੌਰ 'ਤੇ ਦੌਰਾ ਕਰ ਰਹੀਆਂ ਹਨ | ਇਨ੍ਹਾਂ ਟੀਮਾਂ ਦੇ ਦੌਰੇ ਤੋਂ ਬਾਅਦ ਰਾਜ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਪ੍ਰਧਾਨ ਮੰਤਰੀ ਕੋਲ ਪੇਸ਼ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਹੜ੍ਹਾਂ ਦੀ ਭਰਪਾਈ ਬਾਰੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਦੇਸ਼ ਨੂੰ ਪੰਜਾਬ 'ਤੇ ਮਾਣ ਹੈ, ਕਿਉਂਕਿ ਪੰਜਾਬ ਹਰ ਸੰਕਟ ਦੀ ਘੜੀ ਦੇਸ਼ ਨਾਲ ਖੜਿ੍ਹਆ ਹੈ | ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਵਲੋਂ ਪਹਿਲਾਂ ਪੰਜਾਬ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਫੰਡ ਜਾਰੀ ਕੀਤੇ ਗਏ ਹਨ, ਜੋ ਕਿ ਸਾਲ ਵਿਚ ਦੋ ਵਾਰ ਦਿੱਤੇ ਜਾਂਦੇ ਹਨ | ਉਨ੍ਹਾਂ ਦਰਿਆ ਬਿਆਸ ਦੇ ਮੰਡ ਖੇਤਰ ਵਿਚ ਕੇਂਦਰ ਤੇ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਜ਼ਮੀਨ ਆਬਾਦ ਕਰਕੇ ਖੇਤੀ ਕਰ ਰਹੇ
ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਮੰਗ ਦੇ ਜਵਾਬ ਵਿਚ ਕਿਹਾ ਕਿ ਕੇਂਦਰ ਸਰਕਾਰ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਵਿਵਸਥਾ ਕਰਨ ਦਾ ਯਤਨ ਕਰੇਗੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਪਿੰਡ ਬਾਘੂਵਾਲ ਦੇ ਲੋਕਾਂ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਵੱਖ-ਵੱਖ ਮੰਗ ਪੱਤਰ ਦਿੱਤੇ ਗਏ ਜਿਨ੍ਹਾਂ ਵਿਚ ਮੰਗ ਕੀਤੀ ਗਈ ਕਿ ਪੰਜਾਬ ਵਿਚ ਹੜ੍ਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਪ੍ਰਤੀ ਏਕੜ 70 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ, ਦਰਿਆ ਬਿਆਸ ਦੇ ਧੁੱਸੀ ਬੰਨ੍ਹਾਂ ਅੰਦਰ ਕੇਂਦਰ ਤੇ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਜ਼ਮੀਨ ਵਿਚ ਖੇਤੀ ਕਰਦੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਕੇਂਦਰੀ ਮੰਤਰੀ ਨਾਲ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਸੂਬਾਈ ਜਨਰਲ ਸਕੱਤਰ ਰਕੇਸ਼ ਰਾਠੌਰ, ਸੂਬਾਈ ਮੀਤ ਪ੍ਰਧਾਨ ਜੈਸਮੀਨ ਸੰਧਾਵਾਲੀਆ, ਸੂਬਾਈ ਆਗੂ ਉਮੇਸ਼ ਸ਼ਾਰਦਾ, ਸ਼ਾਮ ਸੁੰਦਰ ਅਗਰਵਾਲ, ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸੋਸ਼ਲ ਮੀਡੀਆ ਸੈੱਲ ਦੇ ਕੋ-ਕਨਵੀਨਰ ਵਿੱਕੀ ਗੁਜਰਾਲ, ਐੱਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ, ਰਜੀਵ ਪਾਹਵਾ, ਨਿਤਿਨ ਚੱਢਾ, ਸਾਹਿਲ ਚੋਪੜਾ, ਸਰਬਜੀਤ ਸਿੰਘ ਦਿਓਲ, ਸ਼ਾਲੂ ਚੋਪੜਾ, ਬਲਬੀਰ ਸਿੰਘ ਬੂਟਾਂ, ਜੋਗਿੰਦਰ ਸਿੰਘ ਬਾਘੂਵਾਲ, ਅਨਿਲ ਕੁਮਾਰ ਤੋਂ ਇਲਾਵਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ, ਐੱਸ.ਐੱਸ.ਪੀ. ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ, ਐੱਸ.ਡੀ.ਐਮ. ਡਾ. ਇਰਵਿਨ ਕੌਰ, ਡਰੇਨਜ਼ ਵਿਭਾਗ ਦੇ ਕਾਰਜਕਾਰੀ ਇੰਜ. ਸਰਤਾਜ ਸਿੰਘ ਰੰਧਾਵਾ, ਗੰਨਾ ਖੋਜ ਕੇਂਦਰ ਦੇ ਡਾਇਰੈਕਟਰ ਡਾ. ਗੁਲਜਾਰ ਸਿੰਘ ਸੰਘੇੜਾ, ਐੱਸ.ਡੀ.ਓ. ਇੰਜ. ਖ਼ੁਸ਼ਵਿੰਦਰ ਸਿੰਘ ਤੋਂ ਇਲਾਵਾ ਮਾਲ ਵਿਭਾਗ ਤੇ ਸਿਵਲ ਪ੍ਰਸ਼ਾਸਨ ਨਾਲ ਸਬੰਧਿਤ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
<br/>

Ad Position 22
No active advertisement
ਪਿਛਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨ ਦੇ ਘਰ ਕੇਂਦਰੀ ਮੰਤਰੀ ਨੇ ਚਾਹ ਦਾ ਕੱਪ ਸਾਂਝਾ ਕਰਦਿਆਂ ਉਨ੍ਹਾਂ ਦੀਆਂ ਤਕਲੀਫ਼ਾਂ ਸੁਣੀਆਂ
Ad Position 24