ਕਪੂਰਥਲਾ, 4 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਫਾਟਕ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ 16 ਸਾਲਾਂ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਮੋਇਨ ਮੁਹੰਮਦ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਮੋਟਰਸਾਈਕਲਾਂ ਦੀ ਟੱਕਰ ਵਿਚ ਜ਼ਖ਼ਮੀ ਹੋਏ ਨੌਜਵਾਨ ਸੰਦੀਪ ਪੁੱਤਰ ਰਾਜੂ ਵਾਸੀ ਕਾਲਾ ਸੰਘਿਆਂ ਫਾਟਕ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ | ਜਿਸਨੂੰ ਮੁੱਢਲੇ ਇਲਾਜ ਤੋਂ ਬਾਅਦ ਉਸਦੀ ਹਾਲਤ ਨੂੰ ਗੰਭੀਰ ਦੇਖਦਿਆਂ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |