12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡੱਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਦੇ ਸਮਾਗਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 05-09-2025
ਡਡਵਿੰਡੀ, 4 ਸਤੰਬਰ (ਦਿਲਬਾਗ ਸਿੰਘ ਝੰਡ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਇਸ ਸਮਾਗਮ ਦੌਰਾਨ 6 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ | ਇਸੇ ਦਿਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਹਰਜਿੰਦਰ ਸਿੰਘ ਵਿਰਕ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ, ਨਰਿੰਦਰ ਸਿੰਘ ਖਿੰਡਾ, ਅਕਾਊਾਟੈਂਟ ਅੰਮਿ੍ਤਪਾਲ ਸਿੰਘ, ਸਟੋਰ ਕੀਪਰ ਕੁਲਬੀਰ ਸਿੰਘ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਸੁਖਦੇਵ ਸਿੰਘ ਗ੍ਰੰਥੀ, ਸੰਦੀਪ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਗ੍ਰੰਥੀ ਅਤੇ ਨਿਰਮਲ ਸਿੰਘ ਹੈੱਡ ਰਾਗੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੀ ਜਾਂਚ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ <br/> ਅਗਲੀ ਖ਼ਬਰ ਹੜ੍ਹ ਪੀੜਤ ਪਸ਼ੂਆਂ ਲਈ ਨੰਗਲ ਵਲੋਂ ਹਰਾ ਚਾਰਾ ਵੰਡਿਆ
Ad Position 24