12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰੀ ਜੇਲ੍ਹ ਦੀ ਜਾਂਚ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ <br/>

Ad Position 21
No active advertisement
ਅਜੀਤ ਡੈਸਕ 05-09-2025
ਕਪੂਰਥਲਾ, 4 ਸਤੰਬਰ (ਸਡਾਨਾ)-ਮਾਡਰਨ ਜੇਲ੍ਹ 'ਚੋਂ ਮੋਬਾਈਲ ਫੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਵਿਰੁੱਧ 3 ਵੱਖ-ਵੱਖ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਤਰੁਣ ਕੁਮਾਰ ਉਰਫ਼ ਭੀਮਾ ਵਾਸੀ ਨੀਲਾ ਮਹਿਲ ਜਲੰਧਰ ਪਾਸੋਂ ਇਕ ਮੋਬਾਈਲ ਫੋਨ ਬਿਨ੍ਹਾਂ ਸਿੰਮ ਬਰਾਮਦ ਕੀਤਾ ਗਿਆ | ਇਸੇ ਤਰ੍ਹਾਂ ਸਹਾਇਕ ਸੁਪਰਡੈਂਡ ਵਿਕਰਮ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ ਹਵਾਲਾਤੀ ਸੁਖਦੇਵ ਕੁਮਾਰ ਉਰਫ਼ ਕਾਕੀ ਵਾਸੀ ਜ਼ਿਲ੍ਹਾ ਜਲੰਧਰ ਪਾਸੋਂ ਇਕ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਇਆ | ਤੀਸਰੇ ਮਾਮਲੇ ਵਿਚ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਜੇਲ੍ਹ ਕਰਮਚਾਰੀਆਂ ਵਲੋਂ ਬੈਰਕਾਂ ਦੀ ਕੀਤੀ ਗਈ ਤਲਾਸ਼ੀ ਮੌਕੇ ਇਕ ਮੋਬਾਈਲ ਫੋਨ ਸਮੇਤ ਸਿੰਮ ਤੇ ਬੈਟਰੀ ਬਰਾਮਦ ਕੀਤਾ ਗਿਆ | ਜਿਸ ਤਹਿਤ ਹਵਾਲਾਤੀ ਸ਼ਿਵਮ ਵਾਸੀ ਉੱਤਰ ਪ੍ਰਦੇਸ਼ ਤੇ ਗਗਨਦੀਪ ਸਿੰਘ ਵਾਸੀ ਜ਼ਿਲ੍ਹਾ ਜਲੰਧਰ ਨੂੰ ਨਾਮਜ਼ਦ ਕੀਤਾ ਗਿਆ ਹੈ | ਇਨ੍ਹਾਂ ਹਵਾਲਾਤੀਆਂ ਵਿਰੁੱਧ ਕੋਤਵਾਲੀ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਹਨ ਤੇ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿਛ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਦਰਿਆ ਬਿਆਸ ਦੇ ਪਾਣੀ ਦਾ ਪੱਧਰ ਹੋਇਆ ਘੱਟ <br/> ਅਗਲੀ ਖ਼ਬਰ ਡੱਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਦੇ ਸਮਾਗਮ ਸ਼ੁਰੂ <br/>
Ad Position 24