12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕਰੀਮਪੁਰੀ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ <br/>

Ad Position 21
No active advertisement
ਲੁਧਿਆਣਾ ਤੋਂ ਰਾਹਤ ਸਮੱਗਰੀ ਨਾਲ ਲੱਦੇ ਵਾਹਨਾਂ ਨੂੰ ਰਵਾਨਾ ਕਰਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਤੇ ਹੋਰ | ਅਜੀਤ ਤਸਵੀਰ <br/> 05-09-2025
ਜਲੰਧਰ, 4 ਸਤੰਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਇਹ ਦਾਅਵਾ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਰਦੇ ਹੋਏ ਕਿਹਾ ਕਿ ਇਸੇ ਲੜੀ ਤਹਿਤ ਬਸਪਾ ਵੱਲੋਂ ਅੱਜ ਵੀਰਵਾਰ ਨੂੰ ਰਾਹਤ ਸਮੱਗਰੀ ਨਾਲ ਭਰੇ ਵਾਹਨ ਲੁਧਿਆਣਾ ਤੋਂ ਅੰਮਿ੍ਤਸਰ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੇ ਗਏ ਹਨ | ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਇਨ੍ਹਾਂ ਵਾਹਨਾਂ ਨੂੰ ਰਵਾਨਾ ਕਰਦਿਆਂ ਕਿਹਾ ਕਿ ਹੜ੍ਹਾਂ ਤੇ ਮੀਂਹ ਨਾਲ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ | ਫਸਲਾਂ ਦੇ ਡੁੱਬਣ ਨਾਲ ਜਿੱਥੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਥੇ ਇਮਾਰਤਾਂ ਤੇ ਦੁਕਾਨਾਂ ਵੀ ਪਾਣੀ ਦੀ ਲਪੇਟ ਵਿੱਚ ਆ ਚੁੱਕੀਆਂ ਹਨ ਤੇ ਸੂਬੇ ਵਿੱਚ ਵੱਡੇ ਪੱਧਰ 'ਤੇ ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ¢ ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਬਸਪਾ ਪੀੜਤ ਲੋਕਾਂ ਦੇ ਨਾਲ ਖੜੀ ਹੈ ¢ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੂਬੇ ਭਰ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਹੜ੍ਹ ਪੀੜਤਾਂ ਦੀ ਹਰਸੰਭਵ ਮਦਦ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ¢ ਡਾ. ਕਰੀਮਪੁਰੀ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਨੇ ਅੰਮਿ੍ਤਸਰ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਨੂੰ ਮਿਲ ਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਸੀ ਤੇ ਪ੍ਰਭਾਵਿਤ ਪਰਿਵਾਰਾਂ ਨੂੰ ਬਸਪਾ ਵਰਕਰਾਂ ਵੱਲੋਂ ਰਾਹਤ ਸਮੱਗਰੀ ਵੰਡੀ ਗਈ ਸੀ ¢ ਇਸਦੇ ਤਹਿਤ ਅੱਜ ਲੁਧਿਆਣਾ ਤੋਂ ਬਸਪਾ ਵੱਲੋਂ ਰਾਹਤ ਸਮੱਗਰੀ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੰਮਿ੍ਤਸਰ ਲਈ ਭੇਜੀ ਗਈ ਹੈ ¢ ਇਸ ਮÏਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਬਲਵਿੰਦਰ ਬਿੱਟਾ, ਗੁਰਮੇਲ ਗੇਲੀ, ਅਮਿਤ ਕੁਮਾਰ, ਬਲਵਿੰਦਰ ਜੱਸੀ, ਪਰਗਨ ਬਿਲਗਾ, ਰਜਿੰਦਰ ਨਿੱਕਾ, ਕਮਲ ਘਈ, ਨਿਰਮਲ ਸਿੰਘ ਸਾਇਆਂ ਆਦਿ ਆਗੂ ਵੀ ਮÏਜ਼ੂਦ ਸਨ ¢

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਜ਼ਖ਼ਮੀ <br/> ਅਗਲੀ ਖ਼ਬਰ ਓਪਨ ਡੋਰ ਵੈਲਫੇਅਰ ਸੁਸਾਇਟੀ ਵਲੋਂ ਹੜ੍ਹ ਪੀੜਤਾਂ ਦੀ ਮਦਦ <br/>
Ad Position 24