ਕਪੂਰਥਲਾ, 4 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਰੋਡ 'ਤੇ ਪਿੰਡ ਚੱਕ ਦੋਨਾ ਨੇੜੇ ਸਾਈਕਲ 'ਤੇ ਕੰਮ 'ਤੇ ਜਾ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸਨੂੰ ਇਲਾਜ ਲਈ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਸੁਖਦੇਵ ਸਿੰਘ ਵਾਸੀ ਨਿਰੰਜਣ ਸਿੰਘ ਵਾਸੀ ਚੱਕ ਦੋਨਾ ਨੇ ਦੱਸਿਆ ਕਿ ਉਹ ਖੇਤਾਂ ਵਿਚ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਅੱਜ ਸਵੇਰੇ ਕੰਮ 'ਤੇ ਜਾ ਰਿਹਾ ਸੀ ਤਾਂ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਜਿਸਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾਕਟਰ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |