ਫਗਵਾੜਾ, 4 ਸਤੰਬਰ (ਹਰਜੋਤ ਸਿੰਘ ਚਾਨਾ)-ਪਿੰਡ ਖੁਰਮਪੁਰ ਵਿਖੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ ਗੁਰਮੀਤ ਕੌਰ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤ ਕਰਤਾ ਹਰਜੀਤ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਖੁਰਮਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਡਰਾਈਵਰੀ ਕਰਦਾ ਹੈ ਤੇ ਆਪਣੀ ਗੱਡੀ 'ਚ ਤੇਲ ਪੁਆਉਣ ਲਈ ਜਾ ਰਿਹਾ ਸੀ ਤਾਂ ਉਕਤ ਵਿਅਕਤੀਆਂ ਨੇ ਉਸ ਦੇ ਸ਼ੀਸ਼ੇ 'ਚ ਕੋਈ ਤਿੱਖੀ ਚੀਜ਼ ਮਾਰੀ ਜਿਸ ਨਾਲ ਉਸ ਦਾ ਸ਼ੀਸ਼ਾ ਟੁੱਟ ਗਿਆ ਜਦੋਂ ਉਹ ਬਾਹਰ ਨਿਕਲ ਕੇ ਗਿਆ ਤਾਂ ਇਹ ਵਿਅਕਤੀ ਉਸ ਨਾਲ ਝਗੜਾ ਕਰਨ ਲੱਗ ਪਏ ਤੇ ਉਸ ਦੀ ਕੁੱਟਮਾਰ ਕੀਤੀ ਤੇ ਉਹ ਕਾਫ਼ੀ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਜਿਸ ਸਬੰਧ 'ਚ ਪੁਲਿਸ ਨੇ ਮਨਪ੍ਰੀਤ ਸਿੰਘ ਪੁੱਤਰ ਰਜੇਸ਼ ਸੈਣੀ, ਬਲਜੋਤ ਸਿੰਘ ਪੁੱਤਰ ਦਲਵਿੰਦਰ ਸਿੰਘ, ਪਰਮੀਤ ਸਿੰਘ ਪੁੱਤਰ ਕਰਨੈਲ ਸਿੰਘ, ਰਜੇਸ਼ ਸੈਣੀ ਵਾਸੀਆਨ ਖੁਰਮਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |