12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਹਤ ਸਮੱਗਰੀ ਦੇ ਡੰਪ ਨੂੰ ਪ੍ਰਸ਼ਾਸਨ ਵਲੋਂ ਸੀਲ ਕਰਨ ਦੀ ਵਿਧਾਇਕ ਖਹਿਰਾ ਨੇ ਕੀਤੀ ਨਿਖੇਧੀ

Ad Position 21
No active advertisement
ਅਜੀਤ ਡੈਸਕ 05-09-2025
ਨਡਾਲਾ, 4 ਸਤੰਬਰ (ਰਘਬਿੰਦਰ ਸਿੰਘ)-ਭੁਲੱਥ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀਆਂ ਵਲੋਂ ਹੜ੍ਹ ਪੀੜਤ ਲੋਕਾਂ ਦੇ ਪਸ਼ੂਆਂ ਦੇ ਚਾਰੇ ਲਈ ਭੇਜੀ ਗਈ ਸਮੱਗਰੀ ਦੇ ਡੰਪ ਸੀਲ ਕਰਨ ਦੀ ਕਾਰਵਾਈ ਦੀ ਭੁਲੱਥ ਤੋ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਖਹਿਰਾ ਨੇ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਤੋ ਬਹੁਤ ਵੱਡੀ ਗ਼ਲਤੀ ਹੋਈ ਹੈ ਕਿ ਕਾਮੇਡੀਅਨ ਨੂੰ ਪੰਜਾਬ ਦੀ ਸੱਤਾ ਤੇ ਬਿਠਾ ਦਿੱਤਾ ਹੈ ਤੇ ਉਸ ਦਾ ਖ਼ਮਿਆਜ਼ਾ ਤਾਂ ਸਾਨੂੰ ਭੁਗਤਣਾ ਹੀ ਪੈਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕ ਪਾਸੇ ਹੜ੍ਹ ਆਏ ਹੋਏ ਹਨ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ | ਲੋਕਾਂ ਦੇ ਘਰ ਢਹਿ ਗਏ ਹਨ ਤੇ ਇਹ ਸਰਕਾਰ ਲੋਕਾਂ ਵੱਲੋਂ ਭੇਜੀ ਸਮੱਗਰੀ ਨੂੰ ਹੜੱਪਣਾ ਚਾਹੁੰਦੇ ਹਨ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਇਸ ਘਟੀਆ ਹਰਕਤ ਦੀ ਜਿੰਨੀ ਨਿਖੇਧੀ ਕਰੀਏ ਥੋੜ੍ਹੀ ਹੈ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਮੰਦਿਰ ਭੁਲੱਥ ਵਿਖੇ ਬੀਬੀ ਊਸ਼ਾ ਰਾਣੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਮੰਡ ਖੇਤਰ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ <br/>
Ad Position 24