12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਵਿਚ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿਚ ਨਾਕਾਮ ਰਹੀ ਭਗਵੰਤ ਮਾਨ ਸਰਕਾਰ-ਚੰਦੀ, ਖੁਰਾਣਾ <br/>

Ad Position 21
No active advertisement
ਅਜੀਤ ਡੈਸਕ 05-09-2025
ਫਗਵਾੜਾ, 4 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਦੇ ਦਿਹਾਤੀ ਇੰਚਾਰਜ ਰਾਜਿੰਦਰ ਸਿੰਘ ਚੰਦੀ ਤੇ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਪੰਜਾਬ ਸਰਕਾਰ ਨੂੰ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਲਈ ਜ਼ਿੰਮੇਵਾਰ ਠਹਿਰਾਇਆ ਹੈ | ਉਨ੍ਹਾਂ ਅੱਜ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਚੈੜ, ਮਲਕਪੁਰ, ਮਾਣਕ, ਬ੍ਰਹਮਪੁਰ, ਰਾਵਲਪਿੰਡੀ ਤੇ ਸਾਹਨੀ ਆਦਿ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਂ ਰਹਿੰਦੇ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹੁੰਦੇ ਤਾਂ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ, ਕਿਉਂਕਿ ਪਿਛਲੇ ਕਰੀਬ ਦੋ ਮਹੀਨੇ ਤੋਂ ਹਿਮਾਚਲ ਦੇ ਪਹਾੜਾਂ ਵਿਚ ਬੱਦਲ ਫਟਣ ਤੇ ਭਾਰੀ ਬਰਸਾਤ ਹੋਣ ਦੀਆਂ ਖ਼ਬਰਾਂ ਆ ਰਹੀਆਂ ਸੀ | ਉਸ ਸਮੇਂ ਮੁੱਖ ਮੰਤਰੀ ਨੂੰ ਸੁਚੇਤ ਹੋ ਜਾਣਾ ਚਾਹੀਦਾ ਸੀ ਤੇ ਭਾਖੜਾ ਡੈਮ ਤੋਂ ਆਉਣ ਵਾਲੇ ਪਾਣੀ ਦੀ ਮਾਰ ਤੋਂ ਬਚਾਅ ਲਈ ਪ੍ਰਬੰਧ ਕਰਨੇ ਚਾਹੀਦੇ ਸਨ | ਜੋ ਨਹੀਂ ਕੀਤੇ ਗਏ ਤੇ ਅੱਜ ਅੱਧਾ ਪੰਜਾਬ ਹੜ੍ਹਾਂ ਵਿਚ ਡੁੱਬਿਆ ਪਿਆ ਹੈ | ਜੋ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ | ਚੰਦੀ ਤੇ ਖੁਰਾਣਾ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਪਿੰਡਾਂ ਵਿਚ ਜਾ ਕੇ ਦੇਖਿਆ ਹੈ ਕਿ ਲੋਕ ਕਿੰਨੇ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ | ਇਨਸਾਨ ਤਾਂ ਕਿ ਡੰਗਰ ਵੀ ਡਾਹਢੇ ਪ੍ਰੇਸ਼ਾਨ ਹਨ, ਲੇਕਿਨ ਆਮ ਆਦਮੀ ਪਾਰਟੀ ਸਰਕਾਰ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵਰਗੇ ਦਿੱਲੀ ਤੋਂ ਭੱਜੇ ਹੋਏ ਆਗੂਆਂ ਦੀ ਚਾਪਲੂਸੀ ਕਰਨ 'ਚ ਹੀ ਵਿਅਸਤ ਹੈ | ਜੋ ਬਹੁਤ ਹੀ ਮੰਦਭਾਗੀ ਗੱਲ ਤੇ ਪੰਜਾਬ ਲਈ ਵੱਡੀ ਤ੍ਰਾਸਦੀ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਇਸ ਔਖੀ ਘੜੀ ਵਿਚ ਹੋਰ ਸਾਰੇ ਕੰਮ ਛੱਡ ਕੇ ਪਹਿਲ ਦੇ ਆਧਾਰ 'ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਬਲਜੀਤ ਸਿੰਘ ਵਾਲੀਆ, ਗੁਰਦੀਪ ਸਿੰਘ ਖੇੜਾ, ਗੁਰਦੀਪ ਸਿੰਘ ਦੀਪੂ ਮਾਣਕ, ਸਤਵਿੰਦਰ ਸਿੰਘ ਘੰੁਮਣ, ਲੱਕੀ ਮਾਣਕ, ਅਵਤਾਰ ਸਿੰਘ ਮੰਗੀ, ਹਰਵਿੰਦਰ ਸਿੰਘ ਵਾਲੀਆਂ, ਬਹਾਦਰ ਸਿੰਘ ਸੰਗਤਪੁਰ, ਝਿਰਮਲ ਸਿੰਘ ਭਿੰਡਰ, ਬਿੰਦਰ ਸੈਕਟਰੀ, ਰਣਜੀਤ ਸਿੰਘ ਜੀਤੀ, ਜਸਵਿੰਦਰ ਸਿੰਘ ਭਗਤਪੁਰਾ, ਸਰਬਜੀਤ ਸਿੰਘ ਕਾਕਾ, ਸੁਖਦੀਪ ਸਿੰਘ ਵਾਲੀਆਂ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦੇ ਵਸਨੀਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਤੇ ਬੀ.ਐਡ. ਫ਼ਰੰਟ ਫਗਵਾੜਾ ਦੇ ਆਗੂਆਂ ਨੇ ਆਰਜ਼ੀ ਬੰਨ੍ਹ 'ਤੇ ਚੱਲ ਰਹੀ ਸੇਵਾ 'ਚ ਯੋਗਦਾਨ ਪਾਇ... ਅਗਲੀ ਖ਼ਬਰ ਨੌਜਵਾਨ ਸਭਾ ਭਗਵਾਨਪੁਰ ਵਲੋਂ ਹੜ੍ਹ 'ਚ ਘਿਰੇ ਪਿੰਡਾਂ ਲਈ ਪਾਇਆ ਮਿੱਟੀ ਦੀ ਸੇਵਾ ਦਾ ਯੋਗਦਾਨ <br/>
Ad Position 24