12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਗੌਰਮਿੰਟ ਟੀਚਰਜ਼ ਯੂਨੀਅਨ ਤੇ ਬੀ.ਐਡ. ਫ਼ਰੰਟ ਫਗਵਾੜਾ ਦੇ ਆਗੂਆਂ ਨੇ ਆਰਜ਼ੀ ਬੰਨ੍ਹ 'ਤੇ ਚੱਲ ਰਹੀ ਸੇਵਾ 'ਚ ਯੋਗਦਾਨ ਪਾਇਆ <br/>

Ad Position 21
No active advertisement
ਇਕ ਲੱਖ ਰੁਪਏ ਦੀ ਇਕੱਤਰ ਕੀਤੀ ਸਹਾਇਤਾ ਰਾਸ਼ੀ ਅਧਿਆਪਕ ਆਗੂ ਦਲਜੀਤ ਸਿੰਘ ਸੈਣੀ ਤੇ ਸਮੂਹ ਅਧਿਆਪਕ ਸੂਬਾਈ ਆਗੂ ਰਛਪਾਲ ਸਿੰਘ ਵੜੈਚ ਨੂੰ ਭੇਟ ਕਰਦੇ ਹੋਏ | ਤਸਵੀਰ. ਬਲਜੀਤ ਸਿੰਘ <br/> 05-09-2025
ਫੱਤੂਢੀਂਗਾ, 4 ਸਤੰਬਰ (ਬਲਜੀਤ ਸਿੰਘ)-ਇਲਾਕਾ ਨਿਵਾਸੀਆਂ ਵੱਲੋਂ ਪਿੰਡ ਬਾਜੇ ਤੋਂ ਮੰਡ ਖਿਜਰਪੁਰ ਤੱਕ 5 ਤੋਂ 6 ਹਜ਼ਾਰ ਏਕੜ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ 8 ਕਿੱਲੋਮੀਟਰ ਲੰਬੇ ਆਰਜ਼ੀ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਸੰਤ ਬਾਬਾ ਜੈ ਸਿੰਘ ਮਹਿਮਦਵਾਲ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਕਾਰ ਸੇਵਾ ਵਿਚ ਫਗਵਾੜਾ ਤੋਂ ਗੌਰਮਿੰਟ ਟੀਚਰ ਯੂਨੀਅਨ ਤੇ ਬੀ.ਐਡ. ਫ਼ਰੰਟ ਫਗਵਾੜਾ ਦੇ ਸਹਿਯੋਗ ਨਾਲ ਤੇ ਕਪੂਰਥਲਾ ਦੇ ਬਾਕੀ ਅਧਿਆਪਕਾਂ ਤੇ ਦਾਨੀ ਸੱਜਣਾਂ ਵਲੋਂ 1 ਲੱਖ ਰੁਪਏ ਦੀ ਇਕੱਤਰ ਕੀਤੀ ਸਹਾਇਤਾ ਰਾਸ਼ੀ ਅਧਿਆਪਕ ਆਗੂ ਦਲਜੀਤ ਸਿੰਘ ਸੈਣੀ ਫਗਵਾੜਾ, ਪਰਮਜੀਤ ਸਿੰਘ ਚੌਹਾਨ ਫਗਵਾੜਾ, ਰਾਮ ਵਰਮਾ ਫਗਵਾੜਾ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਪੁਲ ਤੋਂ ਪਿੰਡ ਬਾਜਾ ਤੱਕ ਚੱਲ ਰਹੀ ਮਿੱਟੀ ਪਾਉਣ ਦੀ ਸੇਵਾ ਲਈ ਦਿੱਤੇ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਉਕਤ ਆਗੂਆਂ ਨੇ ਦੱਸਿਆ ਕਿ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਜਾਣ ਕਾਰਨ ਇਸ ਆਰਜ਼ੀ ਬੰਨ੍ਹ ਦੀ ਹਾਲਤ ਬਹੁਤ ਖਸਤਾ ਹੋ ਗਈ ਸੀ | ਇਲਾਕਾ ਨਿਵਾਸੀਆਂ ਵਲੋਂ ਇਸ ਆਰਜ਼ੀ ਬੰਨ੍ਹ ਨੂੰ ਬਚਾਉਣ ਲਈ ਲਗਾਤਾਰ ਮਿੱਟੀ ਦੇ ਬੋਰੇ ਭਰ ਕੇ ਨਾਲ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਵਲੋਂ ਕੀਤੀ ਅਪੀਲ ਤੋਂ ਬਾਅਦ ਗੌਰਮਿੰਟ ਟੀਚਰਜ਼ ਯੂਨੀਅਨ ਕਪੂਰਥਲਾ ਦੇ ਆਗੂਆਂ ਜਿਨ੍ਹਾਂ ਵਿਚ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੇ 5 ਹਜ਼ਾਰ, ਕੰਵਲਪ੍ਰੀਤ ਸਿੰਘ ਕੌੜਾ ਨੇ 5 ਹਜ਼ਾਰ ਦੀ ਆਰਥਿਕ ਮਦਦ ਕੀਤੀ | ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ ਨੇ ਕਿਹਾ ਕਿ ਅੱਜ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀਏ | ਉਨ੍ਹਾਂ ਕਿਹਾ ਮੌਜੂਦਾ ਸਮੇਂ ਦੌਰਾਨ ਭਾਰੀ ਬਾਰਿਸ਼ਾਂ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਰਘਬੀਰ ਸਿੰਘ ਮਹਿਰਵਾਲਾ ਨੇ ਕਿਹਾ ਕਿ ਸਰਕਾਰਾਂ ਦੀ ਨਾਲਾਇਕੀ ਕਾਰਨ ਹੀ ਅੱਜ ਕਿਸਾਨਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜੇਕਰ ਸਰਕਾਰਾਂ ਨੇ ਦਰਿਆਵਾਂ ਦੀ ਸਫ਼ਾਈ ਅਤੇ ਬੰਨ੍ਹਾਂ ਦੀ ਮਜ਼ਬੂਤੀ ਕੀਤੀ ਹੁੰਦੀ ਤਾਂ ਅੱਜ ਕਿਸਾਨਾਂ ਨੂੰ ਸਖ਼ਤ ਮਿਹਨਤ ਕਰਕੇ ਆਪਣੇ ਬੰਨ੍ਹਾਂ ਦੀ ਰਖਵਾਲੀ ਨਾ ਕਰਨੀ ਪੈਂਦੀ | ਇਸ ਮੌਕੇ ਸੂਬਾਈ ਆਗੂ ਰਸ਼ਪਾਲ ਸਿੰਘ ਨੇ ਸਮੂਹ ਅਧਿਆਪਕ ਸਾਥੀਆਂ ਦਾ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਸੀ.ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੰਜਾਬ ਵਿਚ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿਚ ਨਾਕਾਮ ਰਹੀ ਭਗਵੰਤ ਮਾਨ ਸਰਕਾਰ-ਚੰਦੀ, ਖੁਰਾਣਾ <br/>
Ad Position 24