ਕਪੂਰਥਲਾ, 4 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਮੱਛਰ ਕਲੋਨੀ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਹਰਦੀਪ ਸਿੰਘ ਵਾਸੀ ਭੰਡਾਲ ਦੋਨਾ ਨੂੰ ਰੋਕ ਕੇ ਜਦੋਂ ਉਸ ਪਾਸੋਂ ਪੁੱਛਗਿੱਛ ਕੀਤੀ ਤਾਂ ਉਹ ਮੋਟਰਸਾਈਕਲ ਸਬੰਧੀ ਕੋਈ ਵੀ ਮਾਲਕੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ | ਸਖ਼ਤੀ ਨਾਲ ਪੁੱਛਗਿੱਛ 'ਤੇ ਉਸਨੇ ਦੱਸਿਆ ਕਿ ਇਹ ਮੋਟਰਸਾਈਕਲ ਉਸਨੇ ਬੀਤੇ ਦਿਨ ਦਾਣਾ ਮੰਡੀ ਤੋਂ ਚੋਰੀ ਕੀਤਾ ਹੈ | ਜੋ ਕਿ ਉਹ ਵੇਚਣ ਲਈ ਜਾ ਰਿਹਾ ਸੀ | ਸਿਟੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ |