12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੰਸਦ ਮੈਂਬਰ ਡਾ. ਚੱਬੇਵਾਲ ਵਲੋਂ ਮਨਸੂਰਵਾਲ ਬੇਟ, ਢਿਲਵਾਂ ਵਿਖੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 05-09-2025
ਢਿਲਵਾਂ, 4 ਸਤੰਬਰ (ਪੱਤਰ ਪ੍ਰੇਰਕ)-ਅੱਜ ਸੰਸਦ ਮੈਂਬਰ ਡਾ ਰਾਜ ਕੁਮਾਰ ਚੱਬੇਵਾਲ ਵਲੋਂ ਢਿਲਵਾਂ ਦੇ ਮੰਡ ਖੇਤਰ ਤੇ ਮਨਸੂਰਵਾਲ ਬੇਟ ਵਿਖੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਰਾਹਤ ਕਾਰਜਾਂ ਤੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੀ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਮਨਸੂਰਵਾਲ ਬੇਟ ਵਿਖੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਸਪੈਸ਼ਲ ਗਿਰਦਾਵਰੀ ਤਹਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਵਲੋਂ ਕੀਤੇ ਧੁੱਸੀ ਬੰਨ੍ਹ ਦੇ ਦੌਰੇ ਦੌਰਾਨ ਡਰੇਨਜ਼ ਵਿਭਾਗ ਦੇ ਐੱਸ.ਡੀ.ਓ. ਸੁਖਪਾਲ ਸਿੰਘ ਨੇ ਦੱਸਿਆ ਕਿ ਧੁੱਸੀ ਬੰਨ੍ਹ ਬਿਲਕੁਲ ਸੁਰੱਖਿਅਤ ਹੈ ਤੇ ਕਮਜ਼ੋਰ ਥਾਵਾਂ ਤੋਂ ਬੰਨ੍ਹ ਨੂੰ ਮਜ਼ਬੂਤ ਕੀਤਾ ਗਿਆ ਹੈ | ਉਨ੍ਹਾਂ ਨੇ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਰਾਸ਼ਨ, ਖਾਣ ਪੀਣ ਦੀ ਸਮੱਗਰੀ, ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ | ਇਸ ਮੌਕੇ ਉਨ੍ਹਾਂ ਲੋੜਵੰਦਾਂ ਨੂੰ ਰਾਸ਼ਨ ਦੀ ਵੀ ਵੰਡ ਕੀਤੀ | ਇਸ ਮੌਕੇ ਪਿੰਡ ਵਾਸੀਆਂ ਸਮੇਤ 'ਆਪ' ਆਗੂ ਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੈਪਟਨ ਕਮਲਜੀਤ ਸਿੰਘ ਦਾ ਭੁਲੱਥ ਗਰਬੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ
Ad Position 24