12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ਼ਹਿਰ 'ਚੋਂ ਕੂੜੇ ਦੇ ਨਿਪਟਾਰੇ ਦਾ ਕੰਮ ਖ਼ੁਦ ਇਕ ਹਫ਼ਤੇ ਵਿਚ ਸ਼ੁਰੂ ਕਰਵਾਵਾਂਗਾ-ਰਾਣਾ ਗੁਰਜੀਤ ਸਿੰਘ <br/>

Ad Position 21
No active advertisement
ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਸ਼ਹਿਰ 'ਚੋਂ ਕੂੜੇ ਚੁੱਕਣ ਦੀ ਜ਼ਿੰਮੇਵਾਰੀ ਲੈਣ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਤਸਵੀਰ ਵਿਚ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਡਿਪਟੀ ਮੇਅਰ ਵਿਨੋਦ, ਕੌਂਸਲਰ ਨਰਿੰਦਰ ਮਨਸੂ, ਬਲਜੀਤ ਸਿੰਘ ਕਾਲਾ ਤੇ ਹੋਰ | ਤਸਵੀਰ: ਤਿਲਕਰਾਜ <br/> 05-09-2025
ਕਪੂਰਥਲਾ, 4 ਸਤੰਬਰ (ਅਮਰਜੀਤ ਕੋਮਲ)-ਨਗਰ ਨਿਗਮ ਵਲੋਂ ਸ਼ਹਿਰ ਦੇ ਕੂੜੇ ਦਾ ਨਿਪਟਾਰਾ ਸਮੇਂ ਸਿਰ ਨਾ ਕੀਤੇ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਸ਼ਹਿਰ ਵਿਚੋਂ ਕੂੜਾ ਚੁੱਕਣ ਦੀ ਜ਼ਿੰਮੇਵਾਰੀ ਆਪਣੇ ਸਾਥੀਆਂ ਤੇ ਨਗਰ ਨਿਗਮ ਦੇ ਸਹਿਯੋਗ ਨਾਲ ਨਿਭਾਉਣਗੇ | ਇਹ ਕਾਰਜ ਇਕ ਹਫ਼ਤੇ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਇਸ ਲਈ ਜੇ.ਸੀ.ਬੀ., ਪੋਕਲੇਨ, ਟਰੈਕਟਰ ਟਰਾਲੀਆਂ ਤੇ ਲੋੜੀਂਦੇ ਮਜ਼ਦੂਰਾਂ ਦਾ ਪ੍ਰਬੰਧ ਉਹ ਖ਼ੁਦ ਕਰਨਗੇ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਹਾਊਸ ਦੀਆਂ ਕਈ ਮੀਟਿੰਗਾਂ ਵਿਚ ਸ਼ਹਿਰ ਦਾ ਕੂੜਾ ਚੁੱਕਣ ਸਬੰਧੀ ਕਈ ਵਾਰ ਮਤੇ ਪਾਸ ਕੀਤੇ ਗਏ, ਪਰ ਸਰਕਾਰ ਵਲੋਂ ਇਸਦੀ ਮਨਜ਼ੂਰੀ ਨਾ ਦਿੱਤੇ ਜਾਣ 'ਤੇ ਸ਼ਹਿਰ ਦੀ ਸਫ਼ਾਈ ਦਾ ਕੰਮ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਮੀਟਿੰਗ ਮੇਅਰ ਕੁਲਵੰਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਵਿਚ ਸਰਬਸੰਮਤੀ ਨਾਲ ਸ਼ਹਿਰ ਦੀ ਸਫ਼ਾਈ ਕਰਨ ਦਾ ਫ਼ੈਸਲਾ ਲਿਆ ਗਿਆ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਕਮਿਸ਼ਨਰ ਤੇ ਹੋਰ ਅਧਿਕਾਰੀ ਚਾਹੁੰਦੇ ਹਨ ਕਿ ਸ਼ਹਿਰ ਦਾ ਕੂੜਾ ਸੁੱਟਣ ਲਈ ਲੋੜੀਂਦੀ ਜਗਾ, ਸ਼ਹਿਰ ਵਿਚੋਂ ਕੂੜਾ ਇਕੱਠਾ ਕਰਨ ਲਈ ਲੋੜੀਂਦੇ ਪ੍ਰਬੰਧ ਤੇ ਡੰਪ 'ਤੇ ਜਾ ਕੇ ਕੂੜੇ ਦੀ ਸੈਗਰੀਗੇਸ਼ਨ ਕਰਨ ਲਈ ਕਿਸੇ ਕੰਪਨੀ ਨੂੰ ਟੈਂਡਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਨਿਗਮ ਵਲੋਂ ਸਰਕਾਰ ਨੂੰ ਟੈਂਡਰ ਲਗਾਉਣ ਸਬੰਧੀ ਤਜਵੀਜ਼ ਵੀ ਭੇਜੀ ਜਾ ਚੁੱਕੀ ਹੈ | ਉਸਦੀ ਕਦੋਂ ਪ੍ਰਵਾਨਗੀ ਮਿਲਦੀ ਹੈ ਇਸ ਸਬੰਧੀ ਕਿਸੇ ਨੂੰ ਵੀ ਕੁੱਝ ਨਹੀਂ ਪਤਾ | ਪਰ ਸ਼ਹਿਰ ਵਿਚ ਕੂੜੇ ਦੇ ਲੱਗ ਰਹੇ ਢੇਰਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਾਊਸ ਦੀ ਮੀਟਿੰਗ ਵਿਚ ਨਿਗਮ ਦੇ ਸੀਨੀਅਰ ਮੇਅਰ ਰਾਹੁਲ ਕੁਮਾਰ, ਡਿਪਟੀ ਮੇਅਰ ਵਿਨੋਦ ਸੂਦ, ਨਰਿੰਦਰ ਸਿੰਘ ਮਨਸੂ, ਕੁਲਜੀਤ ਸਿੰਘ ਕਾਲਾ, ਦੀਪ ਸਿੰਘ, ਸਤਨਾਮ ਸਿੰਘ ਵਾਲੀਆ ਤੇ ਨਗਰ ਕੌਂਸਲਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰੰਪ ਪ੍ਰਸ਼ਾਸਨ ਨੇ ਸੁਪਰੀਮ ਕੋਰਟ 'ਚ ਭਾਰਤ ਵਿਰੁੱਧ ਟੈਰਿਫ਼ਾਂ ਨੂੰ ਠਹਿਰਾਇਆ ਜਾਇਜ਼ <br/> ਅਗਲੀ ਖ਼ਬਰ ਪਿੰਡ ਮੰਡ ਇੰਦਰਪੁਰ ਨੂੰ ਦੋਵਾਂ ਦਰਿਆਵਾਂ ਦੀ ਪੈ ਰਹੀ ਮਾਰ <br/>
Ad Position 24