ਕਪੂਰਥਲਾ, 5 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਰਸਾਤ ਕਾਰਨ ਬੀਤੇ ਦਿਨ ਮੁਹੱਲਾ ਅਰਫ਼ਵਾਲਾ ਵਿਖੇ ਰਹਿ ਰਹੇ ਇਕ ਬਜ਼ੁਰਗ ਵਿਅਕਤੀ ਦੇ ਕਮਰੇ ਦੀ ਕੱਚੀ ਛੱਤ ਹੇਠਾਂ ਡਿੱਗ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਜ਼ੁਰਗ ਵਿਅਕਤੀ ਇੰਦਰ ਸਿੰਘ (82) ਪੁਤਰ ਧਿਆਨ ਸਿੰਘ ਵਾਸੀ ਮੁਹੱਲਾ ਅਰਫ਼ਵਾਲਾ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਇਕੱਲਾ ਰਹਿੰਦਾ ਹੈ | ਬੀਤੇ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਉਸ ਦੇ ਘਰ ਦੀ ਛੱਤ ਢਹਿ ਢੇਰੀ ਹੋ ਗਈ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਕਮਰੇ ਵਿਚ ਸੁੱਤੇ ਪਏ ਸਨ ਤੇ ਸਵੇਰੇ ਉਠ ਕੇ ਕੁੱਝ ਕੰਮ ਲਈ ਆਪਣੇ ਕਮਰੇ ਤੋਂ ਬਾਹਰ ਆਇਆ ਤਾਂ ਕੁੱਝ ਦੇਰ ਬਾਅਦ ਹੀ ਸਾਰੀ ਛੱਤ ਹੇਠਾਂ ਡਿੱਗ ਗਈ | ਜਿਸ ਕਾਰਨ ਉਸ ਦੇ ਘਰ ਦਾ ਸਾਰਾ ਸਮਾਨ ਮਲਬੇ ਹੇਠ ਆ ਗਿਆ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ |