19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਪ੍ਰਤੀ ਏਕੜ 70 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ-ਕਿਸਾਨ ਸੰਘਰਸ਼ ਕਮੇਟੀ

Ad Position 21
No active advertisement
ਅਜੀਤ ਡੈਸਕ 06-09-2025
ਕਪੂਰਥਲਾ, 5 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਰਿਆ ਬਿਆਸ ਵਲੋਂ ਜ਼ਿਲ੍ਹੇ ਦੇ ਮੰਡ ਖੇਤਰ ਵਿਚ ਕੀਤੀ ਵੱਡੇ ਪੱਧਰ 'ਤੇ ਤਬਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ, ਜ਼ਿਲ੍ਹੇ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠੀ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ ਨੂੰ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਹੜ੍ਹਾਂ ਨਾਲ ਹੋਈ ਫ਼ਸਲਾਂ ਦੀ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ 70 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ | ਹੜ੍ਹ ਪ੍ਰਭਾਵਿਤ ਖੇਤਰ ਵਿਚੋਂ ਪਾਣੀ ਨਾਲ ਆਏ ਮਿੱਟੀ ਤੇ ਰੇਤਾ ਚੁੱਕਣ ਦਾ ਅਧਿਕਾਰ ਜ਼ਮੀਨ ਦੇ ਮਾਲਕਾਂ ਨੂੰ ਦਿੱਤਾ ਜਾਵੇ, ਕਿਸਾਨਾ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਤੇ ਹੜ੍ਹ ਨਾਲ ਮਾਰੇ ਗਏ ਇਕ ਪਸ਼ੂ ਦੀ ਸਵਾ ਲੱਖ ਰੁਪਏ ਮੁਆਵਜ਼ੇ ਦੀ ਰਕਮ ਤੁਰੰਤ ਜਾਰੀ ਕੀਤੀ ਜਾਵੇ | ਮੰਗ ਪੱਤਰ ਦੇਣ ਤੋਂ ਬਾਅਦ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਹੜ੍ਹ ਤੋਂ ਬਾਅਦ ਬਿਆਸ ਦਰਿਆ ਦੀ ਖ਼ੁਦਾਈ ਨਾ ਕੀਤੀ ਤਾਂ ਜਥੇਬੰਦੀ ਆਪਣੇ ਤੌਰ 'ਤੇ ਇਸਦੀ ਖ਼ੁਦਾਈ ਕਰਵਾਏਗੀ | ਉਨ੍ਹਾਂ ਕਿਹਾ ਕਿ ਦਰਿਆ ਬਿਆਸ ਜੋ ਕਿਸਾਨਾਂ ਦੀ ਮਾਲਕੀ ਵਾਲੇ ਖੇਤਰ ਵਿਚ ਦੀ ਵੱਗ ਰਿਹਾ ਹੈ ਉਸਦਾ ਭੂਮੀ ਅਧਿਗ੍ਰਹਿਣ ਐਕਟ 2013 ਦੇ ਹਿਸਾਬ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹੇ ਦੇ ਖ਼ਜ਼ਾਨਚੀ ਹਾਕਮ ਸਿੰਘ, ਜੋਨ ਪ੍ਰਧਾਨ ਜੋਗਾ ਸਿੰਘ, ਨਿਰਵੈਰ ਸਿੰਘ, ਜੋਨ ਨਡਾਲਾ ਨਿਸ਼ਾਨ ਸਿੰਘ, ਜੋਨ ਸਕੱਤਰ ਬਲਦੇਵ ਸਿੰਘ, ਜੋਨ ਖ਼ਜ਼ਾਨਚੀ ਬਲਵਿੰਦਰ ਸਿੰਘ, ਜੋਨ ਸਹਾਇਕ ਪੈੱ੍ਰਸ ਸਕੱਤਰ ਗੁਰਵਿੰਦਰ ਸਿੰਘ, ਜੋਨ ਪ੍ਰਧਾਨ ਪਿਆਰਾ ਸਿੰਘ, ਮਲਕੀਤ ਸਿੰਘ, ਬਲਬੀਰ ਸਿੰਘ, ਸਵਰਨ ਸਿੰਘ, ਭਜਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਵਿਚ ਤਾਇਨਾਤ ਏ.ਐੱਸ.ਆਈ. ਦੀ ਹੋਈ ਮੌਤ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਇਕ ਰੋਜ਼ਾ ਭੁੱਖ ਹੜਤਾਲ ਕਰਕੇ ਕੀਤਾ ਰੋਸ ਵਿਖਾਵ...
Ad Position 24