ਕਪੂਰਥਲਾ, 5 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖ਼ਾਨਗਾਹ ਦੇ ਰਹਿਣ ਵਾਲੇ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐੱਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੁਰਜੀਤ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਖ਼ਾਨਗਾਹ ਜੋ ਕਿ ਜਲੰਧਰ ਵਿਚ ਡਿਊਟੀ ਕਰਦੇ ਸਨ ਤੇ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਿਨ੍ਹਾਂ ਦੀ ਅੱਜ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਲੜਕੇ ਲਖਬੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 194 ਅਧੀਨ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |