ਨਡਾਲਾ, 5 ਸਤੰਬਰ (ਰਘਬਿੰਦਰ ਸਿੰਘ)-ਇੱਥੇ ਨੇੜਲੇ ਪਿੰਡ ਇਬਰਾਹੀਮਵਾਲ ਵਿਖੇ ਬੇਗੋਵਾਲ ਰੋਡ ਸਥਿਤ ਇੱਕ ਪੇਂਟ ਤੇ ਸੈਨੇਟਰੀ ਦੀ ਦੁਕਾਨ ਨੂੰ ਅੱਗ ਲੱਗੀ ਗਈ ਹੈ | ਜਿਸ ਕਾਰਨ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸ਼ਰਨਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਇਬਰਾਹੀਮਵਾਲ ਨੇ ਦੱਸਿਆ ਕਿ ਸਵੇਰੇ 6 ਵਜੇ ਕਿਸੇ ਜਾਣਕਾਰ ਨੇ ਫ਼ੋਨ 'ਤੇ ਜਾਣਕਾਰੀ ਦਿੱਤੀ ਕਿ ਤੁਹਾਡੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ | ਜਦ ਆ ਕੇ ਸ਼ਟਰ ਚੁੱਕਿਆ ਤਾਂ ਸਬ ਕੁੱਝ ਤਬਾਹ ਹੋ ਚੁੱਕਾ ਸੀ | ਇਸ ਦੌਰਾਨ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ ਤਾਂ ਭੁਲੱਥ ਤੋਂ ਆਈਆਂ ਫਾਇਰ ਬਿ੍ਗੇਡ ਦੀ ਗੱਡੀ ਨੇ ਅੱਗ 'ਤੇ ਕਾਬੂ ਪਾਇਆ | ਦੁਕਾਨ ਮਾਲਕ ਨੇ ਦੱਸਿਆ ਕਿ ਇਹ ਅੱਗ ਸ਼ਾਟ ਸਰਕਟ ਨਾਲ ਲੱਗੀ ਹੋ ਸਕਦੀ ਹੈ |