ਕਪੂਰਥਲਾ, 5 ਸਤੰਬਰ (ਵਿ.ਪ੍ਰ.)-ਸਥਾਨਕ ਮੁਹੱਲਾ ਕੇਸਰੀ ਬਾਗ ਦੇ ਗੁਰਦੁਆਰਾ ਸਾਹਿਬ ਵਿਚ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ, ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਬਾਅਦ ਵਿਚ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ਬੋਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਜੀਤ ਸਿੰਘ ਸ਼ੰਮੀ ਨੇ ਕਿਹਾ ਕਿ ਇਸ ਔਖੀ ਘੜੀ ਸਾਡਾ ਸਾਰਿਆਂ ਦਾ ਫ਼ਰਜ ਬਣਦਾ ਹੈ ਕਿ ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰੀਏ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾ ਰਹੀਆਂ ਹਨ | ਉਨ੍ਹਾਂ ਸ਼ਹਿਰ ਦੀਆਂ ਗੁਰਦੁਆਰਾ, ਮੰਦਿਰਾਂ ਤੇ ਹੋਰ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਇੱਕਜੁੱਟ ਹੋ ਕੇ ਕੰਮ ਕਰਨ | ਇਸ ਮੌਕੇ ਅਕਾਲੀ ਆਗੂ ਰਾਜ ਕੁਮਾਰ, ਜਗਜੀਤ ਸਿੰਘ ਸਹਿਗਲ, ਕਮਲ ਧੀਰ, ਸਤਨਾਮ ਸਿੰਘ, ਗੁਰਪਾਲ ਸਿੰਘ, ਰਾਜਾ ਸਿੰਘ, ਅਮਰਜੀਤ ਸਹਿਗਲ, ਰੇਸ਼ਮ ਸਿੰਘ, ਸਰੂਪ ਸਿੰਘ, ਗੁਰਮੁਖ ਸਿੰਘ, ਮਹਿੰਦਰ ਸਿੰਘ, ਸਾਬਕਾ ਕੌਂਸਲਰ ਜੋਗਿੰਦਰ ਬਿੱਲੂ, ਬਲਵਿੰਦਰ ਕੌਰ, ਬੀਬੀ ਮੱਟੂ, ਨੀਲਮ ਕੌਰ, ਅਮਰਜੀਤ ਕੌਰ, ਗੁਰਬਖ਼ਸ਼ ਕੌਰ, ਗੁਰਦੀਪ ਕੌਰ, ਕਮਲਾ ਰਾਣੀ, ਮਨਜੀਤ ਕੌਰ, ਸਾਧਨਾ, ਕਿਰਨਜੀਤ ਕੌਰ, ਤਰਨਜੀਤ ਕੌਰ ਤੇ ਇਲਾਕੇ ਦੀਆਂ ਹੋਰ ਸੰਗਤਾਂ ਹਾਜ਼ਰ ਸਨ |