19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਅਤੇ ਗ਼ਰੀਬ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ-ਦਦਰਾਲ, ਬਾਜਵਾ <br/>

Ad Position 21
No active advertisement
ਅਜੀਤ ਡੈਸਕ 06-09-2025
ਹੁਸੈਨਪੁਰ, 5 ਸਤੰਬਰ (ਤਰਲੋਚਨ ਸਿੰਘ ਸੋਢੀ)-ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਨਾਲ ਪੰਜਾਬ ਦੇ ਦਰਿਆਵਾਂ ਵਲੋਂ ਪੰਜਾਬ ਅੰਦਰ ਕੁੱਝ ਇਲਾਕਿਆਂ ਵਿਚ ਮਚਾਈ ਭਾਰੀ ਤਬਾਹੀ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਉੱਥੇ ਵੱਡੀ ਗਿਣਤੀ ਵਿਚ ਲੋਕ ਬੇਘਰ ਹੋ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਉੱਘੇ ਸਮਾਜ ਸੇਵਕ ਨਿਰਮਲ ਸਿੰਘ ਦਦਰਾਲ, ਸਰਪੰਚ ਲਖਵਿੰਦਰ ਸਿੰਘ ਬਾਜਵਾ ਤੇ ਸਮਾਜਸੇਵੀ ਅਮਰਜੀਤ ਸਿੰਘ ਮੰਗੀ ਬਾਜਵਾ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਨਾਲ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ, ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਫ਼ਸਲਾਂ ਤਬਾਹ ਹੋਣ ਨਾਲ ਕਿਸਾਨ ਵਧੇਰੇ ਕਰਜ਼ੇ ਦੇ ਬੋਝ ਥੱਲੇ ਦੱਬੇ ਜਾ ਰਹੇ ਹਨ ਤੇ ਮਜ਼ਦੂਰ ਵਰਗ ਦੇ ਕੰਮਕਾਜ ਠੱਪ ਹੋਣ ਕਰਕੇ ਉਨ੍ਹਾਂ ਦੇ ਘਰਾਂ ਦੇ ਚੁੱਲੇ੍ਹ ਬਲਣੇ ਵੀ ਬੰਦ ਹੋਣ ਦੀ ਕਗਾਰ 'ਤੇ ਹਨ | ਜਦਕਿ ਹੁਣ ਹਾਲ ਦੀ ਘੜੀ ਕਿਸਾਨ ਤੇ ਮਜ਼ਦੂਰ ਬੈਂਕਾਂ ਦੀਆਂ ਕਿਸ਼ਤਾਂ ਦੇਣ ਦੇ ਸਮਰੱਥ ਨਹੀਂ ਰਹੇ, ਜਿਸ ਕਰਕੇ ਸਰਕਾਰ ਤੇ ਬੈਂਕਾਂ ਨੂੰ ਚਾਹੀਦਾ ਹੈ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਬਿਨਾਂ ਕਿਸੇ ਵਿਆਜ ਦੇ ਕਿਸ਼ਤਾਂ ਦੇਣ ਦਾ ਸਮਾਂ ਦੇਣਾ ਚਾਹੀਦਾ ਹੈ | ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਲਈ ਪ੍ਰਤੀ ਏਕੜ 70000 ਰੁਪਏ ਅਤੇ ਗ਼ਰੀਬ ਪਰਿਵਾਰਾਂ ਦੇ ਢਹਿ ਢੇਰੀ ਹੋਏ ਘਰਾਂ ਲਈ ਘੱਟੋ-ਘੱਟ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਹੜ੍ਹਾਂ ਦੀ ਮਾਰ ਨਾਲ ਝੰਬੇ ਹੋਏ ਪੀੜਤ ਪਰਿਵਾਰਾਂ ਦੀ ਲੀਹੋਂ ਲੱਥੀ ਗੱਡੀ ਮੁੜ ਲੀਹ ਤੇ ਚੜ੍ਹ ਸਕੇ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਹੜ੍ਹ ਦੇ ਮਾਰੇ ਲੋਕਾਂ ਦੀ ਸਿਹਤ ਦੀ ਜਾਂਚ ਕਰਨ ਲਈ ਆਪਣੀਆਂ ਮੈਡੀਕਲ ਟੀਮਾਂ ਤਾਇਨਾਤ ਕਰਨੀਆਂ ਚਾਹੀਦੀਆਂ, ਜਦਕਿ ਬਾਰਸ਼ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਪਸ਼ੂਆਂ ਵਿਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਰੋਕਣ ਲਈ ਪਸ਼ੂ ਪਾਲਣ ਵਿਭਾਗ ਨੂੰ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ |

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਨੂੰ ਦੇਣ ਦਾ ਫ਼ੈਸਲਾ ਅਗਲੀ ਖ਼ਬਰ ਨਾਰਾਇਣਸਰ ਵਿਖੇ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ
Ad Position 24