ਸੁਲਤਾਨਪੁਰ ਲੋਧੀ, 5 ਸਤੰਬਰ (ਥਿੰਦ)-ਪੰਜਾਬ ਵਿਚ ਹੜ੍ਹਾਂ ਨਾਲ ਪੈਦਾ ਹੋਏ ਭਿਆਨਕ ਹਾਲਾਤਾਂ ਦੇ ਮੱਦੇਨਜ਼ਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਇੱਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੇ ਵਸੇਬੇ ਲਈ ਦੇਣ ਦਾ ਫ਼ੈਸਲਾ ਕੀਤਾ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਰਾਮ ਸਿੰਘ ਠੱਟਾ ਨਵਾਂ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਕੇ.ਡੀ., ਜਗਜੀਤ ਸਿੰਘ ਰਾਜੂ, ਪ੍ਰਦੀਪ ਸਿੰਘ ਘੁੰਮਾਣ, ਅਮਨਦੀਪ ਸਿੰਘ ਜੱਬੋਵਾਲ, ਰੇਸ਼ਮ ਸਿੰਘ ਬੂੜੇਵਾਲ, ਮਨਜਿੰਦਰ ਸਿੰਘ ਠੱਟਾ ਨਵਾਂ, ਸੁਖਵਿੰਦਰ ਸਿੰਘ ਕਾਲੇਵਾਲ ਨੇ ਸੁਲਤਾਨਪੁਰ ਲੋਧੀ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ, ਉੱਥੇ ਹਾਲਾਤ ਨਾਜ਼ੁਕ ਹਨ | ਜਿਸ ਨੂੰ ਦੇਖਦਿਆਂ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਜਥੇਬੰਦੀ ਨਾਲ ਸੰਬੰਧਿਤ ਅਧਿਆਪਕ ਇੱਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਨੂੰ ਦੇਣਗੇ | ਉਨ੍ਹਾਂ ਦੱਸਿਆ ਕਿ ਸਾਰੇ ਹੀ ਜ਼ਿਲਿ੍ਹਆਂ ਵਿਚ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ ਜਿਹੜੀਆਂ ਕਿ ਅਧਿਆਪਕਾਂ ਤੋਂ ਪੈਸੇ ਇਕੱਠੇ ਕਰਕੇ ਸੂਬਾ ਕਮੇਟੀ ਨੂੰ ਪਹੁੰਚਾਉਣਗੀਆਂ | ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਦਾ ਸਿਧਾਂਤ ਹੈ ਕਿ ਹੱਕ ਸੱਚ ਦੀ ਲੜਾਈ ਲੜਨ ਦੇ ਨਾਲ ਨਾਲ ਲੋੜਵੰਦਾਂ ਦੀ ਸਹਾਇਤਾ ਕਰਨਾ ਵੀ ਉਨ੍ਹਾਂ ਦਾ ਇਖ਼ਲਾਕੀ ਫ਼ਰਜ਼ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਿਨਾਂ ਵੱਖ ਵੱਖ ਜ਼ਿਲਿ੍ਹਆਂ ਵਿਚ ਜਥੇਬੰਦੀ ਦੇ ਆਗੂਆਂ ਨੇ ਬੰਨ੍ਹਾਂ 'ਤੇ ਮਿੱਟੀ ਪਾਉਣ ਦੀ ਚੱਲ ਰਹੀ ਸੇਵਾ ਵਿਚ ਹੋਈ ਵਡਮੁੱਲਾ ਯੋਗਦਾਨ ਪਾਇਆ ਹੈ |ਇਸ ਤੋਂ ਇਲਾਵਾ ਕੁੱਝ ਥਾਵਾਂ ਤੇ ਜਥੇਬੰਦੀ ਦੇ ਆਗੂਆਂ ਨੇ ਜਿਨ੍ਹਾਂ ਲੋਕਾਂ ਦੇ ਮਕਾਨ ਢਹਿ ਗਏ ਸੀ ਸਨ ਉਨ੍ਹਾਂ ਦੀ ਵੀ ਆਰਥਿਕ ਤੌਰ ਤੇ ਮਦਦ ਕੀਤੀ ਹੈ | ਆਗੂਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਇਲਾਕਿਆਂ ਵਿਚ ਲੋਕਾਂ ਦੇ ਹੋਏ ਨੁਕਸਾਨ ਦੀ ਪਹਿਚਾਣ ਕਰਨ ਅਤੇ ਉਨ੍ਹਾਂ ਦੀ ਆਰਥਿਕ ਮਦਦ ਕਰਨ ਵਿਚ ਸਹਾਇਤਾ ਕਰਨ | ਇਸ ਮੌਕੇ ਬਲਬੀਰ ਸਿੰਘ ਕਾਲਰੂ, ਜੁਗਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਮਹਿਰਵਾਲਾ, ਸੁਖਵਿੰਦਰ ਸਿੰਘ ਦੰਦੂਪੁਰ, ਨਿਰਮਲ ਸਿੰਘ, ਅਜੇ ਕੁਮਾਰ, ਅਜੇ ਗੁਪਤਾ, ਕੁਲਦੀਪ ਠਾਕੁਰ, ਅਸ਼ਵਨੀ ਕੁਮਾਰ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |