19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤ ਲੋਕਾਂ ਲਈ ਗੁਰਦੁਆਰਾ ਬੇਬੇ ਨਾਨਕੀ ਦੀ ਲੰਗਰ ਸੇਵਾ ਸ਼ਲਾਘਾਯੋਗ-ਗਿਆਨੀ ਕਰਨਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 06-09-2025
ਸੁਲਤਾਨਪੁਰ ਲੋਧੀ , 5 ਸਤੰਬਰ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਦਰਿਆ ਬਿਆਸ ਦੇ ਵਿਚਕਾਰ ਘਿਰੇ ਹੋਏ ਟਾਪੂਨੁਮਾ ਪਿੰਡ ਬਾਊਪੁਰ ਤੇ ਹੋਰ ਕਈ ਥਾਵਾਂ ਤੇ ਬੰਨ੍ਹ ਪੱਕੇ ਕਰ ਰਹੇ ਪਿੰਡਾਂ ਆਹਲੀ ਕਲਾਂ, ਆਹਲੀ ਖ਼ੁਰਦ, ਭਰੋਆਣਾ, ਮੰਡ ਇੰਦਰਪੁਰ, ਲੱਖ ਵਰਿ੍ਹਆਂ, ਮੰਡ ਬੂਲੇ ਆਦਿ ਦੇ ਲੋਕਾਂ ਲਈ ਗੁਰੂ ਕਾ ਲੰਗਰ ਪਹੁੰਚਾਉਣ ਦੀ ਰੋਜ਼ਾਨਾ ਸੇਵਾ ਕਰ ਰਹੇ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਠੱਟਾ ਟਿੱਬਾ ਵਾਲਿਆਂ ਦੇ ਸੇਵਾਦਾਰ ਬਾਬਾ ਜਸਪਾਲ ਸਿੰਘ ਨੀਲਾ ਤੇ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵੱਲੋਂ ਅੱਜ ਪਿੰਡ ਆਹਲੀ ਕਲਾਂ-ਖ਼ੁਰਦ ਵਿਖੇ ਲੰਗਰ ਪਹੁੰਚਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਤੇ ਵਿਦਵਾਨ ਸਿੱਖ ਪ੍ਰਚਾਰਕ ਗਿਆਨੀ ਕਰਨਜੀਤ ਸਿੰਘ ਆਹਲੀ ਅਤੇ ਸਰਪੰਚ ਸਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਬਾਬਾ ਜਸਪਾਲ ਸਿੰਘ ਨੀਲਾ ਤੇ ਗੁਰਦੁਆਰਾ ਬੇਬੇ ਨਾਨਕੀ ਜੀ ਵੱਲੋਂ ਕੀਤੀ ਜਾ ਰਹੀ ਲੰਗਰ ਸੇਵਾ ਸ਼ਲਾਘਾ ਯੋਗ ਹੈ | ਉਨ੍ਹਾਂ ਦੱਸਿਆ ਕਿ ਬਿਆਸ ਦਾ ਜ਼ਿਆਦਾ ਪਾਣੀ ਆਉਣ ਕਾਰਨ ਬੇਘਰ ਹੋਏ ਲੋਕਾਂ ਲਈ ਗੁਰੂ ਕੇ ਲੰਗਰ ਦੀ ਸੇਵਾ ਗੁਰਦੁਆਰਾ ਬੇਬੇ ਨਾਨਕੀ ਜੀ ਦੇ ਮੈਨੇਜਰ ਗੁਰਦਿਆਲ ਸਿੰਘ ਯੂ.ਕੇ. ਦੀ ਅਗਵਾਈ ਵਿਚ ਜਾਰੀ ਹੈ | ਅੱਜ ਵੀ ਦਰਿਆ ਬਿਆਸ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਪੀੜਤ ਪਰਿਵਾਰਾਂ ਲਈ ਲੰਗਰ ਤਿਆਰ ਕਰਵਾ ਕੇ ਉਨ੍ਹਾਂ ਨੂੰ ਭੇਟ ਕੀਤਾ ਗਿਆ | ਬਾਬਾ ਜਸਪਾਲ ਸਿੰਘ ਨੀਲਾ ਨੇ ਦੱਸਿਆ ਕਿ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਤੇ ਯੂ.ਕੇ. ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ ਤੇ ਮੀਤ ਪ੍ਰਧਾਨ ਗੁਰਦਿਆਲ ਸਿੰਘ ਯੂ.ਕੇ. ਦੀ ਅਗਵਾਈ ਹੇਠਾਂ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਜਿੱਥੇ ਦਰਿਆ ਬਿਆਸ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਗੁਰੂ ਕੇ ਲੰਗਰ ਸੇਵਾ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਲੱਖਣ ਕੇ ਪੱਡਾ ਦੀ ਸੰਗਤ ਤੇ ਐਨ.ਆਰ.ਆਈ. ਵੀਰਾਂ ਵਲੋਂ ਹੜ੍ਹ ਪੀੜਤਾਂ ਲਈ ਵੱਡੀ ਸਹਾਇਤਾ <br/> ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ
Ad Position 24