ਸੁਲਤਾਨਪੁਰ ਲੋਧੀ, 5 ਸਤੰਬਰ (ਥਿੰਦ)-ਸਟੱਡੀ ਤੇ ਟੂਰਿਸਟ ਵੀਜ਼ਿਆਂ ਵਿਚ ਪੰਜਾਬ ਦੀ ਸਭ ਤੋਂ ਵੱਧ ਵਿਸ਼ਵਾਸਯੋਗ ਕੰਪਨੀ ਰਾਇਲ ਟਰੈਵਲਜ਼ ਵੱਲੋਂ ਯੂਰਪ, ਨਿਊਜ਼ੀਲੈਂਡ ਅਤੇ ਸਿੰਘਾਪੁਰ ਦੇਸ਼ਾਂ ਦੇ ਸਟੱਡੀ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ 6 ਸਤੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ 12 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਤੇ ਸਥਿਤ ਦਫ਼ਤਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਇਲ ਟਰੈਵਲਜ਼ ਟਰੈਵਲ ਦੇ ਐਮ.ਡੀ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਸਿੰਘਾਪੁਰ ਦਾ ਸਟੱਡੀ ਵੀਜ਼ਾ ਸਿਰਫ਼ 3 ਤੋਂ 4 ਲੱਖ ਵਿਚ ਪ੍ਰਾਪਤ ਕਰ ਸਕਦਾ ਹੈ ਤੇ 1 ਸਾਲ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ, ਕੈਨੇਡਾ ਤੇ ਇੰਗਲੈਂਡ ਲਈ ਅਪਲਾਈ ਕਰ ਸਕਦਾ ਹੈ | ਇਸ ਤਰ੍ਹਾਂ ਉਹ ਇਨ੍ਹਾਂ ਦੇਸ਼ਾਂ ਦਾ ਸਟੱਡੀ ਵੀਜ਼ਾ ਆਸਾਨੀ ਨਾਲ ਪ੍ਰਾਪਤ ਕਰ ਸਕਦਾ ਹੈ | ਵੀਜ਼ਾ ਮਾਹਿਰ ਐਸ.ਪੀ. ਸਿੰਘ ਨੇ ਦੱਸਿਆ ਕਿ ਨਿਊਜ਼ੀਲੈਂਡ ਵਿਚ 1 ਸਾਲ ਦੀ ਪੜ੍ਹਾਈ ਕਰਨ ਤੋਂ ਬਾਅਦ 3 ਸਾਲ ਦਾ ਵਰਕ ਪਰਮਿਟ ਪ੍ਰਾਪਤ ਕੀਤਾ ਜਾ ਸਕਦਾ ਹੈ | ਇਸ ਲਈ ਓਵਰਹਾਲ 6 ਬੈਂਡ ਦੀ ਲੋੜ ਹੈ | ਯੂਰਪ ਵਿਚ ਪੜ੍ਹਾਈ ਕਰਨ ਲਈ ਸ਼ੈਨੇਗਨ ਵੀਜ਼ਾ ਪ੍ਰਾਪਤ ਕੀਤਾ ਜਾ ਸਕਦਾ ਹੈ ਇਸ ਲਈ ਓਵਰਹਾਲ 4.5 ਬੈਂਡ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਹੁਣ ਯੂਰਪ ਦਾ ਸ਼ੈਨੇਗਨ ਵੀਜ਼ਾ ਪ੍ਰਾਪਤ ਕਰਨ ਦਾ ਸੁਨਹਿਰਾ ਅਵਸਰ ਹੈ | ਉਨ੍ਹਾਂ ਦੱਸਿਆ ਕਿ ਇਸ ਮੈਗਾ ਸੈਮੀਨਾਰ ਵਿਚ ਉੱਘੇ ਵੀਜ਼ਾ ਮਾਹਿਰ ਪਹੁੰਚ ਰਹੇ ਹਨ ਜੋ ਕਿ ਵਿਦਿਆਰਥੀਆਂ ਦੇ ਰੂਬਰੂ ਹੋਣਗੇ ਅਤੇ ਉਨ੍ਹਾਂ ਦੇ ਹਰ ਸਵਾਲ ਦਾ ਜਵਾਬ ਦੇਣਗੇ | ਇਸ ਮੌਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾਵੇਗੀ |