19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ-ਅਮਿਤ ਕੁਮਾਰ ਪੰਚਾਲ <br/>

Ad Position 21
No active advertisement
ਅਜੀਤ ਡੈਸਕ 06-09-2025
ਕਪੂਰਥਲਾ, 5 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਪਸ਼ੂ ਧਨ ਲਈ ਪਸ਼ੂ ਪਾਲਣ ਤੇ ਖੇਤੀਬਾੜੀ ਵਿਭਾਗ ਵਲੋਂ ਭੀਮ ਕਦਮੀ ਤੇ ਬਾਊਪੁਰ ਕਦੀਮ ਵਿਚ ਫੀਡ 'ਤੇ ਚਾਰੇ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਰਾਹਤ ਕੈਂਪਾਂ ਤੋਂ ਇਲਾਵਾ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਜਾਂਚ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦੇ ਰਹੀਆਂ ਹਨ | ਇਸਤੋਂ ਇਲਾਵਾ ਲੋਕਾਂ ਨੂੰ ਦਾਲਾਂ, ਆਟਾ, ਬਿਸਕੁਟ, ਸੁੱਕਾ ਦੁੱਧ, ਕੋਲਡ ਡਰਿੰਕ, ਨਹਾਉਣ ਵਾਲਾ ਸਾਬਣ, ਕੋਲਗੇਟ, ਸੁੱਕਾ ਦੁੱਧ, ਮੱਛਰਦਾਨੀਆਂ, ਤਿਰਪਾਲਾਂ ਤੋਂ ਇਲਾਵਾ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲੋਕਾਂ ਨੂੰ ਇਸ ਔਖੀ ਘੜੀ ਦੌਰਾਨ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨੀ ਰਾਹਤ ਸਮਗਰੀ ਦੀ ਲੋੜ ਹੋਵੇ ਉਨੀ ਹੀ ਲਈ ਜਾਵੇ ਤਾਂ ਜੋ ਸਾਰੇ ਪੀੜਤ ਲੋਕਾਂ ਤੱਕ ਰਾਹਤ ਸਮਗਰੀ ਨਿਰਵਿਘਨ ਪਹੁੰਚਾਉਣੀ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਾਣੀ ਦਾ ਪੱਧਰ ਘੱਟ ਰਿਹਾ ਹੈ ਜੋ ਰਾਹਤ ਵਾਲੀ ਗੱਲ ਹੈ |

Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਚ ਦੂਸ਼ਿਤ ਪਾਣੀ ਨਾਲ ਹੋਏ ਡਾਇਰੀਏ ਕਾਰਨ ਪ੍ਰਵਾਸੀ ਮਿਸਤਰੀ ਦੀ ਮੌਤ <br/> ਅਗਲੀ ਖ਼ਬਰ ਆਰਮੀ ਕੈਂਟ ਵਿਚ ਦਾਖਲ ਹੋਏ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ
Ad Position 24