ਖਲਵਾੜਾ, 6 ਸਤੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ (ਰਜਿ) ਖਲਵਾੜਾ ਦੀ ਇਕ ਜ਼ਰੂਰੀ ਮੀਟਿੰਗ ਸੋਹਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪਿਛਲੇ ਮਹੀਨੇ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਅੱਗੇ ਕੀਤੇ ਜਾਣ ਵਾਲੇ ਕੰਮਾਂ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਹੜ੍ਹਾਂ ਕਾਰਨ ਪੰਜਾਬ ਵਿਚ ਹੋਏ ਨੁਕਸਾਨ ਲਈ ਜਥੇਬੰਦੀ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਅਤੇ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਯੋਗਦਾਨ ਪਾਇਆ ਗਿਆ | ਸੰਸਥਾ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਿੰਡ ਫ਼ਤਿਹਗੜ੍ਹ ਅਤੇ ਪਿੰਡ ਬਿਸ਼ਨਪੁਰ ਨੂੰ ਜਾਂਦੀ ਕੱਚੀ ਸੜਕ ਪੱਕੀ ਕਰਵਾਈ ਜਾਵੇ ਅਤੇ ਖਸਤਾ ਹਾਲਤ ਫਗਵਾੜਾ ਵਾਹਦ ਸੜਕ ਨੂੰ ਰਿਪੇਅਰ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਫਾਉਂਡਰ ਪ੍ਰਧਾਨ ਚਮਨ ਲਾਲ ਜੋਸ਼, ਮਾਸਟਰ ਗਿਆਨ ਚੰਦ ਨਈਅਰ, ਰਾਮ ਲਾਲ, ਹਰੀ ਪਾਲ, ਰੂਪ ਲਾਲ, ਸੋਹਣ ਲਾਲ, ਸਤਪਾਲ, ਅਮਰਜੀਤ ਮਹਿਮੀ, ਨੰਜੂ ਰਾਮ, ਸੁਰਜੀਤ, ਬਿੱਲਾ ਅਤੇ ਗੀਤਾ ਆਦਿ ਵੀ ਹਾਜ਼ਰ ਸਨ |